15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਈ ਹਮਲੇ ਦੀ ਕੋਸ਼ਿਸ਼ ਦੀ ਮੱਖਣ ਬਰਾੜ ਵਲੋਂ ਪੁਰਜ਼ੋਰ ਨਿੰਦਾ ਕਿਹਾ, ਅਜਿਹੀਆਂ ਬੁਜ਼ਦਿਲਾਨਾ ਹਰਕਤਾਂ ਨਾਲ ਅਕਾਲੀ ਆਗੂਆਂ ਦੇ ਹੌਸਲੇ ਨਹੀਂ ਤੋੜੇ ਜਾ ਸਕਦੇ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਵਿਖੇ ਹਮਲਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸਾਹਮਣੇ ਆਈ ਖ਼ਬਰ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਈ ਇਸ ਹਮਲੇ ਦੀ ਕੋਸ਼ਿਸ਼ ਨਾਲ ਸਮੁੱਚੀ ਸੰਗਤ ਅਤੇ ਅਕਾਲੀ ਵਰਕਰਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

Ad Position 21
No active advertisement
ਬਰਜਿੰਦਰ ਸਿੰਘ ਮੱਖਣ ਬਰਾੜ। 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਵਿਖੇ ਹਮਲਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸਾਹਮਣੇ ਆਈ ਖ਼ਬਰ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਈ ਇਸ ਹਮਲੇ ਦੀ ਕੋਸ਼ਿਸ਼ ਨਾਲ ਸਮੁੱਚੀ ਸੰਗਤ ਅਤੇ ਅਕਾਲੀ ਵਰਕਰਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਬੁਜ਼ਦਿਲਾਨਾ ਅਤੇ ਸ਼ਰਾਰਤੀ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰ ਕਦੇ ਵੀ ਆਪਣੇ ਮਾੜੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕਦੇ ਅਤੇ ਨਾ ਹੀ ਅਜਿਹੀਆਂ ਗਿੱਦੜ ਭਬਕੀਆਂ ਨਾਲ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਡਰਾਇਆ ਜਾ ਸਕਦਾ ਹੈ। ਉਨ੍ਹਾਂ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨਾਲ ਡੂੰਘਾਈ ਤੱਕ ਜਾਂਚ ਕੀਤੀ ਜਾਵੇ ਅਤੇ ਇਸ ਸਾਜ਼ਿਸ਼ ਪਿੱਛੇ ਸ਼ਾਮਿਲ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਦੀਆਂ ਚੋਣਾਂ ’ਚ ਸਰਕਾਰ ਧੱਕੇਸ਼ਾਹੀ ਦੀ ਨੀਤੀ ਅਪਣਾ ਰਹੀ ਹੈ-ਅਕਾਲੀ ਆਗੂ ਰਾਜਵਿੰਦਰ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਵਿਜੇ ਧੀਰ ਐਡਵੋਕੇਟ ਨੂੰ ਮਜ਼ਦੂਰ ਜਥੇਬੰਦੀਆਂ ਨੇ ਕੀਤਾ ਸਨਮਾਨਿ...
Ad Position 24