15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜੈ ਮਾਂ ਵੈਸ਼ਨੂੰ ਦੇਵੀ ਵੈਲਫੇਅਰ ਕਲੱਬ ਵਲੋਂ 13ਵਾਂ ਸਾਲਾਨਾ ਜਗਰਾਤਾ ਅੱਜ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੀ. ਸੀ.

Ad Position 21
No active advertisement
ਗੁਰੂ ਨਾਨਕ ਕਾਲਜ ਮੋਗਾ ਵਿਖੇ ਸਿਵਲ ਸੇਵਾਵਾਂ ਪ੍ਰੀਖਿਆ (ਸੀ.ਸੀ.ਐਲ.ਪੀ.) ਤਿਆਰੀ ਟੈੱਸਟ ਮੌਕੇ ਨਰੀਖਣ ਕਰਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ। ਤਸਵੀਰ : ਜਸਪਾਲ ਸਿੰਘ ਬੱਬੀ 15-08-2026
ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੀ.ਸੀ.ਐਲ.ਪੀ. ਪ੍ਰੋਗਰਾਮ ਦੇ ਰਾਹੀਂ ਜੋ ਵਿਦਿਆਰਥੀ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਨ੍ਹਾਂ ਦੇ ਲਈ ਕਾਲਜ ਪੱਧਰ ਤੇ ਟੈੱਸਟ ਲਿਆ ਗਿਆ। ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲਗਭਗ 68 ਵਿਦਿਆਰਥੀਆਂ ਨੇ ਇਹ ਟੈੱਸਟ ਦਿੱਤਾ। ਸੀ. ਸੀ. ਐਲ. ਪੀ. ਦੇ ਨੋਡਲ ਅਫ਼ਸਰ ਡਾ. ਰਾਗਨੀ ਸ਼ਰਮਾ ਅਸਿ. ਪ੍ਰੋ. (ਇਤਿਹਾਸ) ਨੇ ਦੱਸਿਆ ਕਿ ਜੋ ਵਿਦਿਆਰਥੀ ਇਸ ਟੈੱਸਟ ਵਿਚ ਪਾਸ ਹੋਣਗੇ, ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਡਾ. ਮਨਪ੍ਰੀਤ ਕੌਰ ਅਸਿ. ਪ੍ਰੋ. (ਪੋਲ. ਸਾਇੰਸ) ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਕਾਲਜ ਦੇ ਵਿਦਿਆਰਥੀਆਂ ਵਿਚ ਇਸ ਟੈੱਸਟ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਜੋ ਸਹੂਲਤ ਸੀ.ਸੀ.ਐਲ.ਪੀ. ਦੇ ਪ੍ਰੋਗਰਾਮ ਅਧੀਨ ਮਿਲ ਰਹੀ ਹੈ, ਉਸ ਦਾ ਵੱਧ ਤੋਂ ਵੱਧ ਫ਼ਾਇਦਾ ਲੈਣਾ ਚਾਹੀਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਸੀ.ਐਲ.ਪੀ. ਪ੍ਰੋਗਰਾਮ ਦੇ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਦਾ ਫ਼ਾਇਦਾ ਉਠਾ ਕੇ ਆਪਣੇ ਵਰਤਮਾਨ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਭਵਿੱਖ ਨੂੰ ਸੰਵਾਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਉਪਰਾਲਾ ਸਮਾਜ ਦੀ ਬਿਹਤਰੀ ਅਤੇ ਨੌਜਵਾਨਾਂ ਨੂੰ ਸਹੀ ਮਾਰਗ ਦਿਖਾਉਣ ਵਿੱਚ ਬਹੁਤ ਮਹੱਤਵਪੂਰਨ ਰੋਲ ਅਦਾ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਡਾ. ਕਿਚਲੂ ਪਬਲਿਕ ਸਕੂਲ ਵਿਚ ਯੂਥ ਦਿਵਸ ਮੌਕੇ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਤੇ ਸੰਘਰਸ਼ ਨੂੰ ਕੀਤਾ... ਅਗਲੀ ਖ਼ਬਰ ਦੀਨਾਂ ਸਾਹਿਬ ਵਿਖੇ ਕਾਂਗਰਸ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਕੀਤੀ ਨੁੱਕੜ ਮੀਟਿੰਗ
Ad Position 24