15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡਾ. ਕਿਚਲੂ ਪਬਲਿਕ ਸਕੂਲ ਵਿਚ ਯੂਥ ਦਿਵਸ ਮੌਕੇ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਤੇ ਸੰਘਰਸ਼ ਨੂੰ ਕੀਤਾ ਯਾਦ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਸਿੰਘਾਂਵਾਲਾ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਮੋਗਾ ਦੇ ਡਾ. ਕਿਚਲੂ ਪਬਲਿਕ ਸਕੂਲ ਵਿਚ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਅਤੇ ਸੰਘਰਸ਼ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਪਕ। ਅਜੀਤ ਤਸਵੀਰ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਸਿੰਘਾਂਵਾਲਾ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਸਰਕਾਰ ਵਲੋਂ ਸਿੱਖਿਆ, ਸਿਹਤ, ਬੁਨਿਆਦੀ ਸਹੂਲਤਾਂ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰ ਵਿਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਤੱਕ ਸਿੱਧੀ ਪਹੁੰਚ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕਣਾ ਹੈ। ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਮੋਗਾ ਵਿਧਾਨ ਸਭਾ ਹਲਕੇ ਵਿਚ ਵੀ ਵਿਕਾਸ ਕਾਰਜ ਲਗਾਤਾਰ ਅੱਗੇ ਵਧਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਵਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਯੋਜਨਾਵਾਂ ਤੋਂ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਤਰੱਕੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ‘’ਪੰਜਾਬ ਦਾ ਇੱਕ ਹੀ ਨਾਅਰਾ ਭਗਵੰਤ ਮਾਨ ਸਰਕਾਰ ਦੁਬਾਰਾ’’ ਦਾ ਨਾਅਰਾ ਵੀ ਬੁਲੰਦ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ, ਬਲਾਕ ਸੰਮਤੀ ਮੈਂਬਰ ਸੋਹਣ ਸਿੰਘ, ਅਵਤਾਰ ਸਿੰਘ, ਸਾਬਕਾ ਚੇਅਰਮੈਨ ਰਾਜਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਮੁੜ ਰੁਸ਼ਨਾਇਆ ਸੰਤ ਬਾਬਾ ਭਾਗ ਸਿੰਘ ਸੁਖਾਨੰਦ ਕਾਲਜ ਦਾ ਨਾਂਅ ਅਗਲੀ ਖ਼ਬਰ ਜੈ ਮਾਂ ਵੈਸ਼ਨੂੰ ਦੇਵੀ ਵੈਲਫੇਅਰ ਕਲੱਬ ਵਲੋਂ 13ਵਾਂ ਸਾਲਾਨਾ ਜਗਰਾਤਾ ਅੱਜ
Ad Position 24