15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਮੁੜ ਰੁਸ਼ਨਾਇਆ ਸੰਤ ਬਾਬਾ ਭਾਗ ਸਿੰਘ ਸੁਖਾਨੰਦ ਕਾਲਜ ਦਾ ਨਾਂਅ

ਠੱਠੀ ਭਾਈ, 14 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਯੂਨੀਵਰਸਿਟੀ ਦੀਆਂ ਮੈਰਿਟ ਸੂਚੀਆਂ ਵਿਚ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਲਗਾਤਾਰ ਰੌਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਜਾਰੀ ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ (ਬੀ.

Ad Position 21
No active advertisement
ਅਜੀਤ ਡੈਸਕ 15-08-2026
ਠੱਠੀ ਭਾਈ, 14 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਯੂਨੀਵਰਸਿਟੀ ਦੀਆਂ ਮੈਰਿਟ ਸੂਚੀਆਂ ਵਿਚ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਲਗਾਤਾਰ ਰੌਸ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਜਾਰੀ ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨ (ਬੀ.ਸੀ.ਏ.) ਦੀ ਮੈਰਿਟ ਸੂਚੀ ਵਿਚ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਬੀ.ਸੀ.ਏ. ਭਾਗ ਦੂਜਾ, ਸਮੈਸਟਰ ਚੌਥਾ ਦੀ ਵਿਦਿਆਰਥਣ ਪਰਮਵੀਰ ਕੌਰ ਨੇ 8.75 ਐੱਸ.ਜੀ.ਪੀ.ਏ. ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਆਲ ਓਵਰ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਦੱਸਿਆ ਕਿ ਕੰਪਿਊਟਰ ਸਾਇੰਸ ਵਿਭਾਗ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਸੌ ਫ਼ੀਸਦੀ ਨਤੀਜਾ ਦਿੰਦਿਆਂ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਲਈ ਮਾਣ ਵਾਲੀ ਗੱਲ ਹੈ ਕਿ ਪ੍ਰੀਖਿਆ ਨਤੀਜਿਆਂ ਦੇ ਆਧਾਰ ‘ਤੇ ਹੁਣ ਤੱਕ ਕਾਲਜ ਦੀਆਂ ਕੁੱਲ ਪੰਜ ਵਿਦਿਆਰਥਣਾਂ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣੀ ਨਿਵੇਕਲੀ ਪਛਾਣ ਬਣਾ ਚੁੱਕੀਆਂ ਹਨ। ਇਸ ਮਾਣਮੱਤੀ ਪ੍ਰਾਪਤੀ ਲਈ ਸੰਸਥਾ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਵਲੋਂ ਪਰਮਵੀਰ ਕੌਰ, ਉਸ ਦੇ ਮਾਤਾ-ਪਿਤਾ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਅਮਨਦੀਪ ਕੌਰ, ਸਹਾਇਕ ਪ੍ਰੋਫ਼ੈਸਰ ਵੀਰਪਾਲ ਕੌਰ, ਗੁਰਪ੍ਰੀਤ ਕੌਰ, ਅਮਨਜੋਤ ਕੌਰ ਅਤੇ ਸੁਖਦੀਪ ਕੌਰ ਨੂੰ ਵਧਾਈ ਦਿੱਤੀ ਗਈ। ਪ੍ਰਬੰਧਕਾਂ ਨੇ ਪਰਮਵੀਰ ਕੌਰ ਨੂੰ ਜੀਵਨ ਦੇ ਹਰ ਇਮਤਿਹਾਨ ਵਿਚ ਇਸੇ ਤਰ੍ਹਾਂ ਉੱਚੇ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਸਿੱਧੂ, ਚਰਨਜੀਤ ਸਿੰਘ ਗੱਬੀ, ਦਿਆ ਸਿੰਘ, ਸੁਖਦੇਵ ਸਿੰਘ, ਅਜਮੇਰ ਸਿੰਘ ਅਤੇ ਜੱਸਾ ਸਿੰਘ ਨੇ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਵਿਦਿਆਰਥਣ ਪਰਮਵੀਰ ਕੌਰ ਦੀ ਅਣਥੱਕ ਮਿਹਨਤ, ਕੰਪਿਊਟਰ ਸਾਇੰਸ ਵਿਭਾਗ ਦੀ ਲਗਨ ਅਤੇ ਕਾਲਜ ਪ੍ਰਿੰਸੀਪਲ ਦੀ ਸੁਯੋਗ ਅਗਵਾਈ ਨੂੰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਕਿੰਡਰਗਾਰਟਨ ਵਿਚ ਅਲਫਾਬੈਟ ਟਰੇਨ ਗਤੀਵਿਧੀ ਰਾਹੀਂ ਬੱਚਿਆਂ ਨੇ ਖੇਡ-ਖੇਡ ਵਿਚ ਸਿੱਖੇ ਅੱਖਰ ਅਗਲੀ ਖ਼ਬਰ ਡਾ. ਕਿਚਲੂ ਪਬਲਿਕ ਸਕੂਲ ਵਿਚ ਯੂਥ ਦਿਵਸ ਮੌਕੇ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਤੇ ਸੰਘਰਸ਼ ਨੂੰ ਕੀਤਾ...
Ad Position 24