15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਰਜੋਤ ਡੇਮਰੂ ਨੇ ਦੂਸਰੀ ਵਾਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

ਬਾਘਾ ਪੁਰਾਣਾ, 14 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਐਲ. ਬੀ.

Ad Position 21
No active advertisement
ਐਲ.ਬੀ. ਕਾਨਵੈਂਟ ਸਕੂਲ ਮਾਣੂੰਕੇ ‘ਚ ਸੁਤੰਤਰਤਾ ਦਿਵਸ ਮਨਾਉਣ ਸਮੇਂ ਸਕੂਲ ਵਿਦਿਆਰਥੀ ਅਤੇ ਸਟਾਫ਼ ਮੈਂਬਰ। ਤਸਵੀਰ : ਮਾਣੂੰਕੇ 15-08-2026
ਬਾਘਾ ਪੁਰਾਣਾ, 14 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਐਲ.ਬੀ. ਕਾਨਵੈਂਟ ਸਕੂਲ ਅਤੇ ਕਿਡਜ਼ੀ ਪ੍ਰੀ ਸਕੂਲ ਮਾਣੂੰਕੇ ਗਿੱਲ ਵਿਖੇ ਬੜੇ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਿਪਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੁਖਜੀਤ ਕੌਰ, ਗੁਰਪ੍ਰੀਤ ਕੌਰ, ਅਮਨਜੋਤ ਕੌਰ, ਰਮਨਦੀਪ ਕੌਰ, ਮੀਨੂੰ, ਅੰਮ੍ਰਿਤਪਾਲ ਕੌਰ, ਲਵਪ੍ਰੀਤ ਕੌਰ, ਕਿਰਨਜੀਤ ਕੌਰ ਅਤੇ ਕਮਲਪ੍ਰੀਤ ਕੌਰ ਆਦਿ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ’ਚ ਮਨਾਇਆ ਗਿਆ ਰਾਸ਼ਟਰੀ ਤਿਉਹਾਰ ‘ਸੁਤੰਤਰਤਾ ਦਿਵਸ’
Ad Position 24