ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਬਾਲ ਕ੍ਰਿਸ਼ਨ ਗਰਗ ਬਾਲੀ ਵਲੋਂ ਸਖਤ ਸ਼ਬਦਾਂ ’ਚ ਨਿਖੇਧੀ
ਬਾਘਾ ਪੁਰਾਣਾ, 14 ਅਗਸਤ (ਟਿੰਕੂ ਕਾਠਪਾਲ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਹੋਏ ਅਚਾਨਕ ਹਮਲੇ ਦੀ ਪੰਜਾਬ ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਾਲ ਕ੍ਰਿਸ਼ਨ ਗਰਗ ਬਾਲੀ ਵਲੋਂ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਆਖਿਆ ਕਿ ਪਵਿੱਤਰ ਅਸਥਾਨਾਂ ’ਤੇ ਅਜਿਹੀਆਂ ਹਿੰਸਕ ਅਤੇ ਕਾਇਰਾਨਾ ਘਟਨਾਵਾਂ ਨੂੰ ਅੰਜਾਮ ਦੇਣਾ ਬੇਹੱਦ ਸ਼ਰਮਨਾਕ ਹੈ।
ਬਾਘਾ ਪੁਰਾਣਾ, 14 ਅਗਸਤ (ਟਿੰਕੂ ਕਾਠਪਾਲ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਹੋਏ ਅਚਾਨਕ ਹਮਲੇ ਦੀ ਪੰਜਾਬ ਬਾਸਮਤੀ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਾਲ ਕ੍ਰਿਸ਼ਨ ਗਰਗ ਬਾਲੀ ਵਲੋਂ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਲ ਕ੍ਰਿਸ਼ਨ ਗਰਗ ਬਾਲੀ ਨੇ ਆਖਿਆ ਕਿ ਪਵਿੱਤਰ ਅਸਥਾਨਾਂ ’ਤੇ ਅਜਿਹੀਆਂ ਹਿੰਸਕ ਅਤੇ ਕਾਇਰਾਨਾ ਘਟਨਾਵਾਂ ਨੂੰ ਅੰਜਾਮ ਦੇਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਿਣਾਉਣੀਆਂ ਹਰਕਤਾਂ ਨਾਲ ਨਾ ਕੇਵਲ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਸਗੋਂ ਇਸ ਨਾਲ ਗੁਰੂ ਘਰਾਂ ਦੀ ਪਵਿੱਤਰਤਾ ਅਤੇ ਮਰਿਆਦਾ ਵੀ ਭੰਗ ਹੁੰਦੀ ਹੈ। ਬਾਲ ਕ੍ਰਿਸ਼ਨ ਗਰਗ ਬਾਲੀ ਨੇ ਦਾਅਵਾ ਕਰਦਿਆਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਸ਼ੱਕੀ ਏਜੰਸੀਆਂ ਦੀ ਸਾਜ਼ਿਸ਼ ਹੋ ਸਕਦੀ ਹੈ ਜੋ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਕਮਜ਼ੋਰ ਕਰਨ ਦੇ ਮੰਦਭਾਗੇ ਮਨਸੂਬੇ ਬਣਾ ਰਹੀਆਂ ਹਨ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਇਸ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਅਤੇ ਚੜ੍ਹਦੀ ਕਲਾ ਵਿਚ ਰਹਿਣ ਦੀ ਅਪੀਲ ਵੀ ਕੀਤੀ|