14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਾਡੀ ਪਹਿਲ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

Ad Position 21
No active advertisement
ਅਜੀਤ ਡੈਸਕ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੰਗਾਂ ਦੇ ਜਲਦ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਪ੍ਰਸ਼ਾਸਨ ਨੂੰ ਹੋਰ ਜ਼ਿੰਮੇਵਾਰ ਅਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਹਰ ਜਾਇਜ਼ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਕੇ ਲੋਕਾਂ ਨੂੰ ਰਾਹਤ ਦੇਣ ਦੇ ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸੰਗਤ ’ਤੇ ਪੁਲਿਸ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕਰੜੀ ਨਿੰਦਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਬਾਲ ਕ੍ਰਿਸ਼ਨ ਗਰਗ ਬਾਲੀ ਵਲੋਂ ਸਖਤ ਸ਼ਬਦਾਂ ’ਚ ਨਿਖੇਧੀ
Ad Position 24