14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਵਜ਼ੀਫ਼ਾ ਸਕੀਮ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੋਗਾ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੇਂਦਰੀ ਸੈਨਿਕ ਬੋਰਡ ਨਵੀਂ ਦਿੱਲੀ ਵਲੋਂ ਪ੍ਰਧਾਨ ਮੰਤਰੀ ਵਜ਼ੀਫ਼ਾ ਸਕੀਮ ਲਾਗੂ ਕੀਤੀ ਜਾ ਰਹੀ ਹੈ।

Ad Position 21
No active advertisement
ਆਨਲਾਈਨ ਅਰਜ਼ੀਆਂ ਦੀ ਆਖ਼ਰੀ ਮਿਤੀ 31 ਦਸੰਬਰ 15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੋਗਾ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੇਂਦਰੀ ਸੈਨਿਕ ਬੋਰਡ ਨਵੀਂ ਦਿੱਲੀ ਵਲੋਂ ਪ੍ਰਧਾਨ ਮੰਤਰੀ ਵਜ਼ੀਫ਼ਾ ਸਕੀਮ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚਿਆਂ ਨੇ ਮੌਜੂਦਾ ਸਾਲ ਦੌਰਾਨ ਬਾਰ੍ਹਵੀਂ ਜਮਾਤ ਵਿਚੋਂ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ ਇਸ ਉਪਰੰਤ ਕਿਸੇ ਵੀ ਕਿੱਤਾਮੁਖੀ ਬੈਚਲਰ ਡਿਗਰੀ ਕੋਰਸ ਵਿਚ ਦਾਖ਼ਲਾ ਲਿਆ ਹੈ, ਉਹ ਇਸ ਸਕੀਮ ਤਹਿਤ ਨਿਰਧਾਰਿਤ ਸ਼ਰਤਾਂ ਅਨੁਸਾਰ ਵਜ਼ੀਫ਼ਾ ਪ੍ਰਾਪਤ ਕਰਨ ਦੇ ਯੋਗ ਹੋ ਸਕਦੇ ਹਨ। ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਯੋਗ ਲੜਕਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ, ਜਦ ਕਿ ਯੋਗ ਲੜਕੀਆਂ ਨੂੰ 2250 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਵਜ਼ੀਫ਼ਾ ਪ੍ਰਦਾਨ ਕੀਤਾ ਜਾਂਦਾ ਹੈ। ਇਹ ਵਿੱਤੀ ਸਹਾਇਤਾ ਕੇਂਦਰੀ ਸੈਨਿਕ ਬੋਰਡ ਵਲੋਂ ਸਕੀਮ ਅਧੀਨ ਨਿਰਧਾਰਿਤ ਨਿਯਮਾਂ ਅਤੇ ਸ਼ਰਤਾਂ ਦੀ ਪੂਰਤੀ ਕਰਨ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਨਾਲ ਸਬੰਧਿਤ ਯੋਗਤਾ, ਲੋੜੀਂਦੇ ਦਸਤਾਵੇਜ਼ਾਂ ਅਤੇ ਹੋਰ ਸ਼ਰਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਕੇਂਦਰੀ ਸੈਨਿਕ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ ਤੇ ਉਪਲਬਧ ਹੈ। ਚਾਹਵਾਨ ਅਤੇ ਯੋਗ ਵਿਦਿਆਰਥੀ ਸਕੀਮ ਦੀਆਂ ਸ਼ਰਤਾਂ ਦੀ ਪੂਰੀ ਜਾਣਕਾਰੀ ਹਾਸਲ ਕਰ ਕੇ ਆਨਲਾਈਨ ਅਰਜ਼ੀ ਜਮ੍ਹਾ ਕਰਵਾ ਸਕਦੇ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਇਸ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਦਸੰਬਰ 2026 ਹੈ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਯੋਗ ਬੱਚਿਆਂ ਦੀ ਅਰਜ਼ੀ ਨਿਰਧਾਰਿਤ ਸਮੇਂ ਤੋਂ ਪਹਿਲਾਂ ਆਨਲਾਈਨ ਜਮ੍ਹਾ ਕਰਵਾਉਣ। ਆਖ਼ਰੀ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਆਨਲਾਈਨ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਯੋਗ ਲਾਭਪਾਤਰੀ ਇਸ ਭਲਾਈ ਸਕੀਮ ਦਾ ਲਾਭ ਲੈਣ ਅਤੇ ਸਮੇਂ ਸਿਰ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾਉਣ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਵਿੱਤੀ ਸਹਾਇਤਾ ਤੋਂ ਵਾਂਝਾ ਨਾ ਰਹੇ। ਸਕੀਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਨੰਦੀ ਗਊਸ਼ਾਲਾ ਟੋਹਾਣਾ ਵਲੋਂ ਹਰਿਆਲੀ ਤੀਜ ਮੇਲਾ ਅੱਜ ਅਗਲੀ ਖ਼ਬਰ ਰਗਬੀ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਜ਼ੋਨ ਭਰ ’ਚ ਪਹਿਲੇ ਸਥਾਨ ’ਤੇ
Ad Position 24