20 ਅਗਸਤ ਨੂੰ ਬਠਿੰਡਾ ਧਰਨੇ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ-ਬਲੌਰ ਸਿੰਘ ਘੱਲ ਕਲਾਂ
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ।
ਮ
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ 20 ਅਗਸਤ ਦੇ ਬਠਿੰਡਾ ਧਰਨੇ ਸਬੰਧੀ ਮੀਟਿੰਗ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ
18-08-2026
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ। ਪਹਿਲਾਂ ਵੀ ਇਸ ਸਰਕਾਰ ਨੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਹਨ। ਜੇਕਰ ਭਾਰਤ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਲੈਂਦਾ ਹੈ ਤਾਂ ਇਹ ਭਾਰਤ ਦੀ ਆਰਥਿਕਤਾ ‘ਤੇ ਵੱਡਾ ਹਮਲਾ ਹੋਵੇਗਾ। ਇਹ ਫ਼ੈਸਲਾ ਕਾਰਪੋਰੇਟ ਪੱਖੀ ਹੈ, ਇਸ ਨਾਲ ਮਹਿੰਗਾਈ ਬਹੁਤ ਵੱਧ ਜਾਵੇਗੀ। ਇਹ ਡੀਲ ਸਾਰੀ ਮਨੁੱਖਤਾ ਨੂੰ ਪ੍ਰਭਾਵਿਤ ਕਰੇਗੀ। ਇਹ ਪਹਿਲਾਂ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਬਦਲ ਕੇ ਦੁਬਾਰਾ ਹੋਰ ਰੂਪ ਵਿਚ ਲਿਆਉਣ ਦਾ ਉਪਰਾਲਾ ਹੈ। ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਤੇ ਡੇਅਰੀ ਫਾਰਮਿੰਗ ਦਾ ਧੰਦਾ ਚੌਪਟ ਹੋ ਜਾਵੇਗਾ। ਇਸ ਨਾਲ ਉਦਯੋਗਾਂ ‘ਤੇ ਵੀ ਮਾੜਾ ਅਸਰ ਪਵੇਗਾ। ਇਸ ਕਰ ਕੇ ਕਿਸਾਨਾਂ ਦੀ ਮੰਗ ਹੈ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਖ਼ਤਮ ਕੀਤਾ ਜਾਵੇ ਤੇ ਹੋਰ ਦੇਸ਼ਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਵੀ ਰੱਦ ਕੀਤੇ ਜਾਣ। ਕਿਸੇ ਵੀ ਖੇਤੀਬਾੜੀ ਉਪਜ ਨੂੰ ਬਿਨਾਂ ਕਿਸੇ ਰੋਕ ਦੇ ਦੇਸ਼ ਵਿਚ ਆਉਣ ਦੀ ਇਹ ਇਜਾਜ਼ਤ ਨਹੀਂ ਦੇਣੀ ਚਾਹੀਦੀ। ਫ਼ਸਲਾਂ ਦੇ ਭਾਅ ਸੀ ਟੂ ਪਲੱਸ 50 ਫ਼ੀਸਦੀ ਮੁਨਾਫ਼ੇ ਨਾਲ ਤੈਅ ਕੀਤੇ ਜਾਣ ਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਚਾਰ ਕਿਰਤ ਕੋਡ ਰੱਦ ਕੀਤੇ ਜਾਣ ਅਤੇ ਕਿਰਤੀਆ ਨਾਲ ਸਬੰਧਿਤ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ, ਮਨਰੇਗਾ ਦਾ ਕਾਨੂੰਨ ਬਹਾਲ ਕੀਤਾ ਜਾਵੇ, ਕਾਰਪੋਰੇਟਾਂ ਲਈ ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਬਿਜਲੀ ਨਿੱਜੀਕਰਨ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ, ਬਲਾਕ ਕਮੇਟੀ ਨੇ ਸੂਬਾ ਕਮੇਟੀ ਦੇ ਫ਼ੈਸਲੇ ਦੀ ਰੌਸ਼ਨੀ ਵਿਚ ਫ਼ੈਸਲਾ ਕੀਤਾ ਕਿ 20 ਅਗਸਤ 2026 ਨੂੰ ਬਠਿੰਡਾ ਵਿਖੇ ਕਾਰਗਿਲ ਫ਼ੈਕਟਰੀ ਅੱਗੇ ਲਗਾਏ ਜਾ ਰਹੇ ਧਰਨੇ ਵਿਚ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਕਿਸਾਨ ਨੌਜਵਾਨ ਤੇ ਭੈਣਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ। ਮੀਟਿੰਗ ਵਿਚ ਬਲੌਰ ਸਿੰਘ ਘੱਲ ਕਲਾਂ, ਜਸਵਿੰਦਰ ਸਿੰਘ ਘੱਲ ਕਲਾਂ, ਜੀਤ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ ਡਰੋਲੀ ਭਾਈ, ਤਰਸੇਮ ਸਿੰਘ, ਗੁਰਚਰਨ ਸਿੰਘ, ਜ਼ੋਰਾ ਸਿੰਘ, ਜਗਰੂਪ ਸਿੰਘ, ਹਰਪਾਲ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਜਲੌਰ ਸਿੰਘ ਪਿੰਡ ਗਿੱਲ, ਲਾਭ ਸਿੰਘ ਪਿੰਡ ਗਿੱਲ, ਬਹਾਦਰ ਸਿੰਘ, ਜਗਦੇਵ ਸਿੰਘ ਸਿੰਘਾਂਵਾਲਾ, ਹਰਦਮ ਸਿੰਘ, ਜਗਰੂਪ ਸਿੰਘ ਕੋਰੇਵਾਲਾ, ਨਛੱਤਰ ਸਿੰਘ ਕੋਰੇਵਾਲਾ, ਦਇਆ ਸਿੰਘ ਕੋਰੇਵਾਲਾ, ਬਾਬੂ ਸਿੰਘ ਡਰੋਲੀ ਭਾਈ, ਬਲਦੇਵ ਸਿੰਘ ਡਰੋਲੀ ਭਾਈ, ਮਹਿੰਦਰਪਾਲ ਸਿੰਘਾਂਵਾਲਾ, ਸੁਰਜੀਤ ਸਿੰਘ ਦੁੱਨੇਕੇ, ਜਸਮੇਲ ਸਿੰਘ, ਗੁਰਮੇਲ ਸਿੰਘ ਰੱਤੀਆਂ, ਗੁਰਮਨਜੀਤ ਸਿੰਘ ਡਰੋਲੀ ਭਾਈ, ਗੁਰਜੰਟ ਸਿੰਘ ਵੱਡਾਘਰ, ਬੇਅੰਤ ਸਿੰਘ ਵੱਡਾਘਰ, ਦਵਿੰਦਰ ਸਿੰਘ ਡਰੋਲੀ ਭਾਈ, ਭੁਪਿੰਦਰ ਸਿੰਘ, ਬਲਵੰਤ ਸਿੰਘ ਗਿੱਲ, ਗੁਰਮਿੰਦਰ ਸਿੰਘ ਘੱਲ ਕਲਾਂ, ਗੁਰਚਰਨ ਸਿੰਘ ਮੋਗਾ, ਸੁਖਜੀਤ ਸਿੰਘ ਲੰਢੇਕੇ, ਕਰਮ ਸਿੰਘ ਆਦਿ ਹਾਜ਼ਰ ਸਨ।