ਸੁਖਬੀਰ ਸਿੰਘ ਬਾਦਲ ’ਤੇ ਹਮਲਾ ਬੇਹੱਦ ਨਿੰਦਣਯੋਗ-ਭਾਈ ਦਰਸ਼ਨ ਸਿੰਘ ਥਰਾਜ
ਠੱਠੀ ਭਾਈ, 17 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਾਘਾ ਪੁਰਾਣਾ ਦੇ ਬੀ. ਸੀ.
ਠੱਠੀ ਭਾਈ, 17 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਾਘਾ ਪੁਰਾਣਾ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਥਰਾਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਆਪਣੀ ਸਿਆਸੀ ਗਤੀਵਿਧੀ ਕਰਨ ਦਾ ਪੂਰਾ ਅਧਿਕਾਰ ਹੈ, ਪਰ ਕਿਸੇ ਵੀ ਵਿਅਕਤੀ ‘ਤੇ ਹਮਲਾ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਭਾਈ ਦਰਸ਼ਨ ਸਿੰਘ ਥਰਾਜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਆਪਸੀ ਪਿਆਰ ਲਈ ਜਾਣਿਆਂ ਜਾਂਦਾ ਹੈ। ਅਜਿਹੀਆਂ ਹਿੰਸਕ ਘਟਨਾਵਾਂ ਸ਼ਾਂਤਮਈ ਮਾਹੌਲ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸੀ ਵਿਚਾਰਾਂ ਵਿਚ ਮਤਭੇਦ ਹੋ ਸਕਦੇ ਹਨ, ਪਰ ਉਨ੍ਹਾਂ ਦਾ ਹੱਲ ਹਿੰਸਾ ਨਹੀਂ ਸਗੋਂ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਆਮ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।