18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਐਲ. ਕੇ.

Ad Position 21
No active advertisement
ਅਜੀਤ ਡੈਸਕ 18-08-2026
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਐਲ.ਕੇ.ਜੀ. ਕਲਾਸ ਦੇ ਬੱਚਿਆਂ ਦੀਆਂ ਮਾਵਾਂ ਨਾਲ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਸਾਰੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵੱਖ-ਵੱਖ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਮਾਵਾਂ ਨੇ ਸੁੰਦਰ ਅਤੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਸਾਵਣ ਮਹੀਨੇ ਨਾਲ ਸਬੰਧਿਤ ਕਈ ਸੁਆਦੀ ਅਤੇ ਰਵਾਇਤੀ ਪਕਵਾਨ ਵੀ ਲਿਆਂਦੇ ਗਏ। ਪ੍ਰਬੰਧਕਾਂ ਵਲੋਂ ਸਭ ਤੋਂ ਵਧੀਆ ਪਕਵਾਨ ਬਣਾਉਣ ਵਾਲੀ ਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਿਸਿਜ਼ ਤੀਆਂ ਦੀ ਚੋਣ ਵੀ ਕੀਤੀ ਗਈ। ਜੇਤੂ ਮਾਂ ਨੂੰ ਵਿਸ਼ੇਸ਼ ਇਨਾਮ ਦਿੱਤਾ ਗਿਆ, ਜਦ ਕਿ ਰਨਰ-ਅੱਪ ਨੂੰ ਵੀ ਇਨਾਮ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਮਾਵਾਂ ਨੇ ਵੱਖ-ਵੱਖ ਮਨੋਰੰਜਕ ਖੇਡਾਂ ਵਿਚ ਭਾਗ ਲਿਆ ਅਤੇ ਜੇਤੂਆਂ ਨੂੰ ਇਨਾਮ ਪ੍ਰਦਾਨ ਕੀਤੇ ਗਏ। ਅਧਿਆਪਕਾਂ ਵਲੋਂ ਸਾਰੇ ਮਹਿਮਾਨਾਂ ਦਾ ਪਿਆਰ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਮਾਵਾਂ ਨੇ ਤੀਆਂ ਦੇ ਗੀਤਾਂ, ਖੇਡਾਂ ਅਤੇ ਹੋਰ ਗਤੀਵਿਧੀਆਂ ਦਾ ਖ਼ੂਬ ਅਨੰਦ ਮਾਣਿਆ। ਉਨ੍ਹਾਂ ਲਈ ਤਾਜ਼ਗੀ ਭਰਪੂਰ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਸਾਵਣ ਮਹੀਨੇ, ਪੰਜਾਬੀ ਸਭਿਆਚਾਰ ਅਤੇ ਰਵਾਇਤੀ ਰੀਤੀ-ਰਿਵਾਜ਼ਾਂ ਨਾਲ ਸਬੰਧਿਤ ਕਈ ਦਿਲਚਸਪ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਵਿਚ ਮਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਸਮਾਗਮ ਪੰਜਾਬੀ ਸਭਿਆਚਾਰ, ਰਵਾਇਤਾਂ ਅਤੇ ਮਾਵਾਂ ਦੇ ਪਿਆਰ ਨੂੰ ਸਮਰਪਿਤ ਇਕ ਯਾਦਗਾਰ ਅਤੇ ਖ਼ੁਸ਼ਨੁਮਾ ਦਿਨ ਬਣ ਗਿਆ। ਸਾਰਿਆਂ ਨੇ ਇਸ ਤਿਉਹਾਰ ਦਾ ਭਰਪੂਰ ਅਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ ਤੁਰ ਗਿਆ ਕਬੱਡੀ ਜਗਤ ਦਾ ਮਹਾਂਰਥੀ ਗੋਰਾ ਸਮਾਲਸਰ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਗੁਰਮੁਖ ਸਿੰਘ ਦਾ ਵਿਸ਼ੇਸ਼ ਸਨਮਾਨ
Ad Position 24