ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਦੌਧਰ ਸਰਕੀ ਵਿਖੇ ਕੀਤੀ ਲੋਕ ਮਿਲਣੀ
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਦੌਧਰ ਸਰਕੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਨਾਲ ਮੁਲਾਕਾਤ ਕਰ ਕੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲੇ ਅਤੇ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ।
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਦੌਧਰ ਸਰਕੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਨਾਲ ਮੁਲਾਕਾਤ ਕਰ ਕੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲੇ ਅਤੇ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡ ਵਾਸੀਆਂ ਨੇ ਵੀ ਵਿਧਾਇਕ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਹੰਸਰਾਜ, ਜਸਦੀਪ ਸਿੰਘ ਦੇ ਨਾਲ ਪਿੰਡ ਦੇ ਮੁਹਤਬਰ, ਪੰਚਾਇਤੀ ਨੁਮਾਇੰਦੇ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।