18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ’ਚ ਕੀਤੀ ਨਿਖੇਧੀ

ਨਿਹਾਲ ਸਿੰਘ ਵਾਲਾ, 17 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਸਮੇਂ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸੁਖਚੈਨ ਸਿੰਘ ਢਿੱਲੋਂ, ਸੁਖਮੰਦਰ ਸਿੰਘ ਮੱਦੋਕੇ ਨੇ ਕਿਹਾ ਕਿ ਅਜਿਹੀ ਕੋਝੀ ਹਰਕਤ ਬਹੁਤ ਹੀ ਮੰਦਭਾਗੀ ਤੇ ਸੋਝੀ ਸਮਝੀ ਸਾਜ਼ਿਸ਼ ਹੈ । ਉਕਤ ਆਗੂਆਂ ਨੇ ਕਿਹਾ ਕਿ ਸਿੱਖ ਕੌਮ ਦੇ ਬਹੁਤ ਮਹਾਨ ਧਾਰਮਿਕ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਕੇਂਦਰ ਸਰਕਾਰ ਦੀ ਕੇਂਦਰੀ ਏਜੰਸੀ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ ਤਾਂ ਕਿ ਇਸ ਘਟਨਾ ਦੀ ਅਸਲੀਅਤ ਸਾਹਮਣੇ ਆ ਸਕੇ।

Ad Position 21
No active advertisement
ਅਜੀਤ ਡੈਸਕ 18-08-2026
ਨਿਹਾਲ ਸਿੰਘ ਵਾਲਾ, 17 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਸਮੇਂ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸੁਖਚੈਨ ਸਿੰਘ ਢਿੱਲੋਂ, ਸੁਖਮੰਦਰ ਸਿੰਘ ਮੱਦੋਕੇ ਨੇ ਕਿਹਾ ਕਿ ਅਜਿਹੀ ਕੋਝੀ ਹਰਕਤ ਬਹੁਤ ਹੀ ਮੰਦਭਾਗੀ ਤੇ ਸੋਝੀ ਸਮਝੀ ਸਾਜ਼ਿਸ਼ ਹੈ । ਉਕਤ ਆਗੂਆਂ ਨੇ ਕਿਹਾ ਕਿ ਸਿੱਖ ਕੌਮ ਦੇ ਬਹੁਤ ਮਹਾਨ ਧਾਰਮਿਕ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਕੇਂਦਰ ਸਰਕਾਰ ਦੀ ਕੇਂਦਰੀ ਏਜੰਸੀ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ ਤਾਂ ਕਿ ਇਸ ਘਟਨਾ ਦੀ ਅਸਲੀਅਤ ਸਾਹਮਣੇ ਆ ਸਕੇ। ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਧ ਰਹੇ ਪਾਰਟੀ ਦਾ ਪ੍ਰਭਾਵ ਕੁਝ ਤਾਕਤਾਂ ਨੂੰ ਹਜ਼ਮ ਨਹੀਂ ਹੋ ਰਿਹਾ ਜਿਸ ਕਾਰਨ ਅਜਿਹੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਮਨੋਬਲ ਨੂੰ ਡੇਗਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਘਰ ‘ਚ ਅਜਿਹੀ ਘਟਨਾ ਵਾਪਰਨ ਨਾਲ ਜਿੱਥੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪੁੱਜੀ ਹੈ ਉੱਥੇ ਗੁਰਦੁਆਰਾ ਸਾਹਿਬ ਦੀ ਮਾਣ ਮਰਯਾਦਾ ਵੀ ਭੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਗੁਰੂ ਘਰ ਸਿੱਖ ਗੁਰੂ ਸਾਹਿਬਾਨਾਂ ਦੇ ਦਿੱਤੇ ਉਪਦੇਸ਼ਾਂ ‘ਤੇ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ, ਅਮਨ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਸੰਦੇਸ਼ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ 30ਵੇਂ ਵਿਸ਼ਾਲ ਭਗਵਤੀ ਜਾਗਰਣ ਲਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਦੌਧਰ ਸਰਕੀ ਵਿਖੇ ਕੀਤੀ ਲੋਕ ਮਿਲਣੀ
Ad Position 24