17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਆਜ਼ਾਦੀ ਦਿਵਸ ਦੇ ਮੌਕੇ ’ਤੇ ਦੇਸ਼ ਭਗਤੀ ਦਾ ਜਜ਼ਬਾ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਤਿਰੰਗਾ ਲਹਿਰਾਇਆ।

Ad Position 21
No active advertisement
ਵਨਤਿਕਾ ਰਾਜ ਪਿਤਾ ਰਾਕੇਸ਼ ਕੁਮਾਰ ਮਾਤਾ ਰੂਬੀ ਦੇਵੀ ਵਾਸੀ ਮੋਗਾ। ਸੁਤੰਤਰਤਾ ਦਿਵਸ ਮੌਕੇ ਇਕ ਨੰਨ੍ਹੀ ਬੱਚੀ ਹਿਤਾਸੀ ਬਾਂਸਲ ਤਿਰੰਗਾ ਝੰਡਾ ਲਹਿਰਾ ਕੇ ਦੇਸ਼ ਪ੍ਰਤੀ ਆਪਣਾ ਸਤਿਕਾਰ ਭੇਟ ਕਰਦੀ ਹੋਈ। ਤਸਵੀਰ : ਜਸਪਾਲ ਸਿੰਘ ਬੱਬੀ 18-08-2026
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਤਿਰੰਗਾ ਲਹਿਰਾਇਆ। ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸਾਡੀ ਆਜ਼ਾਦੀ ਪਿੱਛੇ ਅਨੇਕਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਹਨ। ਉਨ੍ਹਾਂ ਨੇ ਆਪਣੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਕੇ ਸਾਨੂੰ ਆਜ਼ਾਦੀ ਦਾ ਅਨਮੋਲ ਤੋਹਫ਼ਾ ਦਿੱਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਰੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਹਰ ਪਾਸੇ ਦੇਸ਼ ਭਗਤੀ ਦਾ ਜਜ਼ਬਾ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ । ਇਸ ਭਾਵੁਕ ਪਲ ਦੌਰਾਨ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ ਅਤੇ ਹਰ ਦਿਲ ਵਿਚ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਹੋਈ। ਅੰਤ ਵਿਚ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਪਿਆਰ, ਸਤਿਕਾਰ, ਏਕਤਾ, ਅਨੁਸ਼ਾਸਨ ਅਤੇ ਚੰਗੇ ਨਾਗਰਿਕ ਬਣਨ ਦੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਨੇ ਸਾਰਿਆਂ ਦੇ ਦਿਲਾਂ ਵਿਚ ਦੇਸ਼ ਭਗਤੀ ਦੀ ਭਾਵਨਾ ਜਗਾਈ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਸੀ.ਆਰ.ਐਮ. ਸਕੀਮ ਅਧੀਨ ਲਾਇਆ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਅੱਖਾਂ ਦਾ ਚੈੱਕਅਪ ਕਰਦੀ ਹੋਈ ਡਾਕਟਰ ਦੀ ਟੀਮ
Ad Position 24