ਖੇਤੀਬਾੜੀ ਵਿਭਾਗ ਨੇ ਸੀ.ਆਰ.ਐਮ. ਸਕੀਮ ਅਧੀਨ ਲਾਇਆ ਕਿਸਾਨ ਸਿਖਲਾਈ ਕੈਂਪ
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਲਾਕ ਬਾਘਾਪੁਰਾਣਾ ਦੇ ਖੇਤੀਬਾੜੀ ਅਫ਼ਸਰ ਡਾ.
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਲਾਕ ਬਾਘਾਪੁਰਾਣਾ ਦੇ ਖੇਤੀਬਾੜੀ ਅਫ਼ਸਰ ਡਾ. ਧਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਬਲਾਕ ਬਾਘਾ ਪੁਰਾਣਾ ਵਲੋਂ ‘ਆਤਮਾ’ ਪ੍ਰੋਜੈਕਟ ਦੇ ਸਹਿਯੋਗ ਨਾਲ ਪਿੰਡ ਭਲੂਰ ਵਿਖੇ ਸੀ.ਆਰ.ਐਮ ਸਕੀਮ ਅਧੀਨ ਇਕ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਿੰਡ ਦੀ ਕੋਆਪ੍ਰੇਟਿਵ ਸੁਸਾਇਟੀ ਵਲੋਂ ਸਬਸਿਡੀ ‘ਤੇ ਖ਼ਰੀਦੇ ਗਏ ਲਗਭਗ 30 ਲੱਖ ਰੁਪਏ ਦੀ ਕੀਮਤ ‘ਤੇ ਖੇਤੀ ਸੰਦ ਸਮੇਤ ਟਰੈਕਟਰ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਗਈ ਅਤੇ ਸੁਸਾਇਟੀ ਨੂੰ 80 ਫ਼ੀਸਦੀ ਸਬਸਿਡੀ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਉਕਤ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਲਈ ਖੇਤੀ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਹਰਵਿੰਦਰ ਸਿੰਘ (ਏ.ਟੀ.ਐਮ.) ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ‘ਤੇ ਲੱਗਣ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਬਾਰੇ ਦੱਸਦੇ ਹੋਏ ਫ਼ਸਲਾਂ ‘ਤੇ ਬੇਲੋੜੀਆਂ ਸਪਰੇਹਾਂ ਅਤੇ ਖਾਦਾਂ ਤੋਂ ਵਰਤੋਂ ਕਰਨ ਦੀ ਮਨਾਹੀ ਕੀਤੀ ਗਈ। ਇਸ ਕੈਂਪ ‘ਚ ਕੋਆਪ੍ਰੇਟਿਵ ਸੁਸਾਇਟੀ ਦੇ ਸੈਕਟਰੀ ਨਵਦੀਪ ਸਿੰਘ ਅਤੇ ਸਭਾ ਦੇ ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ, ਬਲਾਕ ਸੰਮਤੀ ਮੈਂਬਰ, ਨੰਬਰਦਾਰ ਅਤੇ ਭਾਰੀ ਗਿਣਤੀ ‘ਚ ਕਿਸਾਨ ਵੀਰ ਹਾਜ਼ਰ ਸਨ।