ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਮੋਗਾ ’ਚ ਆਜ਼ਾਦੀ ਦਿਵਸ ਮਨਾਇਆ
ਧਰਮਕੋਟ, 17 ਅਗਸਤ (ਪਰਮਜੀਤ ਸਿੰਘ)-ਮੋਗਾ ਖੇਤਰ ਦੀ ਮਸ਼ਹੂਰ ਸੰਸਥਾ ਐਸ. ਐਫ.
ਧਰਮਕੋਟ, 17 ਅਗਸਤ (ਪਰਮਜੀਤ ਸਿੰਘ)-ਮੋਗਾ ਖੇਤਰ ਦੀ ਮਸ਼ਹੂਰ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਮੋਗਾ) ਵਿਚ ਸਵਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਗੌਰਵ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੀ ਸਵੇਰ ਦੀ ਸਭਾ ਵਿਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਖ਼ਾਸ ਮੌਕੇ ਤੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ, ਸਰੋਜ ਰਾਣੀ ਜਿੰਦਲ, ਪ੍ਰਿੰਸੀਪਲ ਮਨੀਸ਼ਾ ਕੌਸ਼ਿਕ, ਸਮੂਹ ਸਟਾਫ਼ ਅਧਿਆਪਕ ਅਧਿਆਪਕਾਵਾਂ ਅਤੇ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਬੱਚਿਆਂ ਵਲੋਂ ਸਵਤੰਤਰਤਾ ਦਿਵਸ ਨਾਲ ਸਬੰਧਿਤ ਭਾਸ਼ਣ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਬਾਅਦ ਸ਼ਹੀਦਾਂ ਨੂੰ ਯਾਦ ਕਰਦਿਆਂ ਬੱਚਿਆਂ ਵਲੋਂ ਸੁੰਦਰ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਲੜਕੀਆਂ ਵਲੋਂ ਗਿੱਧਾ ਅਤੇ ਗਰੁੱਪ ਡਾਂਸ ਵੀ ਪੇਸ਼ ਕੀਤਾ ਗਿਆ, ਜਿਸ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਦੇਸ਼ ਬਹੁਤ ਹੀ ਮੁਸ਼ਕਲਾਂ ਅਤੇ ਕੁਰਬਾਨੀਆਂ ਤੋਂ ਬਾਅਦ ਆਜ਼ਾਦ ਹੋਇਆ ਹੈ। ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਨੇ ਵੀ ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਵਤੰਤਰਤਾ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਤੇ ਅਧਿਆਪਕਾ ਨੂੰ ਤੋਹਫ਼ੇ ਵੰਡੇ।