ਸੁਖਬੀਰ ’ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ- ਜਥੇਦਾਰ ਤੀਰਥ ਸਿੰਘ ਮਾਹਲਾ
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨੇੜੇ ਕਿਰਚ ਨਾਲ ਕੀਤਾ ਹਮਲਾ ਬਹੁਤ ਨਿੰਦਣਯੋਗ ਅਤੇ ਮੰਦਭਾਗੀ ਘਟਨਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਦੇ ਹਲਕਾ ਬਾਘਾ ਪੁਰਾਣਾ ਤੋਂ ਨਿਯੁਕਤ ਮੁੱਖ ਸੇਵਾਦਾਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਘਟਨਾ ਦੀ ਨਿੰਦਾ ਕਰਦਿਆਂ ਕੀਤਾ।
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨੇੜੇ ਕਿਰਚ ਨਾਲ ਕੀਤਾ ਹਮਲਾ ਬਹੁਤ ਨਿੰਦਣਯੋਗ ਅਤੇ ਮੰਦਭਾਗੀ ਘਟਨਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਦੇ ਹਲਕਾ ਬਾਘਾ ਪੁਰਾਣਾ ਤੋਂ ਨਿਯੁਕਤ ਮੁੱਖ ਸੇਵਾਦਾਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਘਟਨਾ ਦੀ ਨਿੰਦਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਦਿਨ-ਪ੍ਰਤੀ ਦਿਨ ਵਧਦੀ ਲੋਕਪ੍ਰਿਅਤਾ ਤੋਂ ਖਾਰ ਖਾਂਦੇ ਵਿਰੋਧੀ ਅਜਿਹੀਆਂ ਕੋਝੀਆਂ ਹਰਕਤਾਂ ‘ਤੇ ਉਤਰ ਆਏ ਹਨ ਕਿ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦੇ ਹੋਏ ਵੀ ਕੋਈ ਵਿਅਕਤੀ ਸੁਰੱਖਿਅਤ ਨਹੀ ਹੈ ਅਤੇ ਇਸ ਤੋਂ ਪਹਿਲਾਂ ਵੀ ਪਾਰਟੀ ਪ੍ਰਧਾਨ ‘ਤੇ ਗੁਰਦੁਆਰਾ ਸਾਹਿਬ ‘ਚ ਹੀ ਹਮਲਾ ਹੋਇਆ ਸੀ।ਉਨ੍ਹਾਂ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਦੂਜੀ ਵਾਰ ਹੋਇਆ ਹਮਲਾ ਸੱਤਾਧਾਰੀ ਸਰਕਾਰਾਂ ਪ੍ਰਤੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਇਸ ਘਟਨਾ ਸਬੰਧੀ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਮਹਾਂਰਾਰਟਰ ਸਰਕਾਰ ਨੂੰ ਅਪੀਲ ਕੀਤੀ ਕਿ ਹਮਲੇ ਸਬੰਧੀ ਦੋਸ਼ੀ ਵਿਅਕਤੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ ਅਤੇ ਹਮਲੇ ਪਿੱਛੇ ਵਿਰੋਧੀ ਤਾਕਤਾਂ ਅਤੇ ਸਾਜ਼ਿਸ਼ਾਂ ਦੇ ਮਨਸੂਬਿਆਂ ਨੂੰ ਬੇਪਰਤ ਕਰਦੇ ਹੋਏ ਵਿਸ਼ੇਸ਼ ਜਾਂਚ ਕਮੇਟੀ ਦਾ ਗਠਿਤ ਕੀਤਾ ਜਾਵੇ ਤਾਂ ਜੋ ਦੋਸ਼ੀ ਵਿਅਕਤੀ ਨੂੰ ਸਖ਼ਤ ਸਜਾ ਦਿੱਤੀ ਜਾ ਸਕੇ।