17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੋਗਾ ਦੇ ਪਿੰਡ ਚੁੱਪਕੀਤੀ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ, ਸਮਰਥਕਾਂ ਸਮੇਤ ਦਵਿੰਦਰ ਸਿੰਘ ਆਪ ’ਚ ਸ਼ਾਮਿਲ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੁੱਪਕੀਤੀ ਵਿਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਵਿਧਾਇਕਾ ਡਾ.

Ad Position 21
No active advertisement
ਅਜੀਤ ਡੈਸਕ 18-08-2026
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੁੱਪਕੀਤੀ ਵਿਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਪਿੰਡ ਚੁੱਪਕੀਤੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਬਿੰਦੂ ਆਮ ਆਦਮੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਪਾਣੀ, ਸੜਕਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵੱਧ ਰਿਹਾ ਵਿਸ਼ਵਾਸ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਲੋਕ ਹਿਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ “ਪੰਜਾਬ ਦਾ ਇਕ ਹੀ ਨਾਅਰਾ ਭਗਵੰਤ ਮਾਨ ਸਰਕਾਰ ਦੋਬਾਰਾ” ਲੋਕਾਂ ਦੀ ਆਵਾਜ਼ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਲੋੜਵੰਦ ਵਰਗਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਬਲਾਕ ਕਮੇਟੀ ਚੇਅਰਮੈਨ ਹਰਪ੍ਰੀਤ ਕੌਰ ਚੁੱਪਕੀਤੀ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸਰਪੰਚ ਮਨਜੀਤ ਸਿੰਘ, ਜਗਦੀਪ ਸਿੰਘ, ਗੁਰਲਾਲ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਅਤੇ ਸਮੁੱਚੀ ਗਰਾਮ ਪੰਚਾਇਤ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੱਖਣ ਬਰਾੜ ਵਲੋਂ ਸਰਕਲ ਪ੍ਰਧਾਨਾਂ ਦਾ ਸਨਮਾਨ ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਆਜ਼ਾਦੀ ਦਿਵਸ ਦੇ ਮੌਕੇ ’ਤੇ ਦੇਸ਼ ਭਗਤੀ ਦਾ ਜਜ਼ਬਾ
Ad Position 24