19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਭਿੰਡਰ ਕਲਾਂ ਦੀਆਂ ਤੀਆਂ ’ਤੇ ਲੋਕ ਬੋਲੀਆਂ, ਗੀਤਾਂ ਅਤੇ ਗਿੱਧੇ ਦੀ ਪੇਸ਼ਕਾਰੀ ਨਾਲ ਬੰਨ੍ਹਿਆ ਰੰਗ

ਕਿਸ਼ਨਪੁਰਾ ਕਲਾਂ, 18 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਪ੍ਰਵਾਸੀ ਭਾਰਤੀਆਂ, ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦੇ ਖੇਡ ਗਰਾਊਂਡ ਵਿਖੇ ‘ਤੀਆਂ ਤੀਜ ਦੀਆਂ’ ਸਮਾਗਮ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੀਆਂ ਪਿੰਡ ਦੀਆਂ ਮੁਟਿਆਰਾਂ ਤੇ ਔਰਤਾਂ ਵਲੋਂ ਲੋਕ ਗੀਤਾਂ, ਲੋਕ ਬੋਲੀਆਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਕਰਕੇ ਖੂਬ ਰੰਗ ਬੰਨ੍ਹਿਆ ਗਿਆ।

Ad Position 21
No active advertisement
ਪਿੰਡ ਭਿੰਡਰ ਵਿਖੇ ਤੀਆਂ ਦੇ ਸਮਾਗਮ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਸਮੇਂ ਸਰਬਜੀਤ ਕੌਰ, ਨੀਲਮ ਭਿੰਡਰ, ਰੂਬੀ ਕਟਾਰੀਆ, ਗੁਰਿੰਦਰਜੀਤ ਕੌਰ ਤੇ ਹੋਰ। ਤਸਵੀਰ: ਪਰਮਿੰਦਰ ਸਿੰਘ ਗਿੱਲ 19-08-2026
ਕਿਸ਼ਨਪੁਰਾ ਕਲਾਂ, 18 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਪ੍ਰਵਾਸੀ ਭਾਰਤੀਆਂ, ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦੇ ਖੇਡ ਗਰਾਊਂਡ ਵਿਖੇ ‘ਤੀਆਂ ਤੀਜ ਦੀਆਂ’ ਸਮਾਗਮ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੀਆਂ ਪਿੰਡ ਦੀਆਂ ਮੁਟਿਆਰਾਂ ਤੇ ਔਰਤਾਂ ਵਲੋਂ ਲੋਕ ਗੀਤਾਂ, ਲੋਕ ਬੋਲੀਆਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਕਰਕੇ ਖੂਬ ਰੰਗ ਬੰਨ੍ਹਿਆ ਗਿਆ। ਇਸ ਸਮਾਗਮ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਪਿੰਡ ਦੀਆਂ ਨੂੰਹਾਂ-ਧੀਆਂ, ਬਜ਼ੁਰਗ ਮਾਤਾਵਾਂ ਅਤੇ ਭੈਣਾਂ ਵਲੋਂ ਪਿਛਲੇ ਇਕ ਹਫਤੇ ਤੋਂ ਲਗਾਤਾਰ ਤੀਆਂ ਲਗਾਈਆਂ ਜਾ ਰਹੀਆਂ ਸਨ। ਇਸ ਦੌਰਾਨ ਔਰਤਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਤੀਆਂ ਦੇ ਪੁਰਾਤਨ ਰਿਵਾਜ਼ਾਂ ਨੂੰ ਜੀਵਤ ਰੱਖਣ ਦਾ ਉਪਰਾਲਾ ਕੀਤਾ। ਸਮਾਗਮ ਦੌਰਾਨ ਪੁਰਾਤਨ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਲੋਕ ਬੋਲੀਆਂ , ਗਿੱਧਾ ਅਤੇ ਹੋਰ ਰਵਾਇਤੀ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰਪਾਲ ਕੌਰ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਪਿੰਡ ਦੀਆਂ ਬੀਬੀਆਂ-ਭੈਣਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਡੂੰਘਾ ਸਬੰਧ ਰੱਖਦਾ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ, ਵਿਰਸੇ ਅਤੇ ਪੁਰਾਤਨ ਰਸਮਾਂ-ਰਿਵਾਜਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਸਮੇਂ ਨੀਲਮ ਭਿੰਡਰ ਦੀ ਟੀਮ ਵਲੋਂ ਲੋਕ ਬੋਲੀਆਂ ਅਤੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਹਾਜ਼ਰੀਨ ਦਾ ਭਰਪੂਰ ਮਨੋਰੰਜਨ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਰੂਬੀ ਕਟਾਰੀਆ ਨੇ ਬਾਖੂਬੀ ਨਿਭਾਈ। ਸਮਾਗਮ ਦੇ ਅੰਤ ਵਿਚ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਅਗਲੇ ਸਾਲ ਮੁੜ ਤੀਆਂ ਦੇ ਸਮਾਗਮ ਵਿਚ ਮਿਲਣ ਦੇ ਵਾਅਦੇ ਨਾਲ ਇਹ ਸਮਾਗਮ ਸਮਾਪਤ ਹੋਇਆ। ਇਸ ਮੌਕੇ ਪ੍ਰਵਾਸੀ ਭਾਰਤੀ ਬਲਜਿੰਦਰ ਸਿੰਘ ਯੂ.ਕੇ. ਖੇਡ ਪ੍ਰਮੋਟਰ, ਸੁਰਜਣ ਸਿੰਘ ਯੂ.ਕੇ., ਜਸਕਰਨ ਸਿੰਘ ਕੈਲੇਫੋਰਨੀਆ, ਗੀਤਕਾਰ ਅਮਰਜੀਤ ਸਿੰਘ ਲਿਖਾਰੀ ਆਸਟ੍ਰੇਲੀਆ, ਸਰਪੰਚ ਹਰਿੰਦਰ ਸਿੰਘ ਸਰਾਂ, ਸਰਪੰਚ ਇੰਦਰਪਾਲ ਸਿੰਘ, ਚੇਅਰਮੈਨ ਅਮਰਦੀਪ ਸਿੰਘ ਮਨੀਲਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਖਾਲਸਾ, ਪ੍ਰਧਾਨ ਸਰੂਪਇੰਦਰ ਸਿੰਘ ਰਿੰਟੂ ਮੱਲ੍ਹੀ, ਹਰਬੰਸ ਸਿੰਘ ਗਾਂਧੀ ਪੰਚ, ਗੌਰਵ ਢੰਡ ਇੰਦਰਗੜ੍ਹ, ਜਗਰਾਜ ਸਿੰਘ ਜੱਗਾ ਪ੍ਰੇਮੀ, ਚੰਦ ਆੜ੍ਹਤੀਆ, ਵਰਿੰਦਰ ਭਿੰਡਰ, ਬਾ ਬਾ ਕੁਲਵਿੰਦਰ ਸਾਂਬਰੀ, ਪ੍ਰਧਾਨ ਰਣਯੋਧ ਸਿੰਘ ਜੋਧਾ, ਜੰਟਾ ਬਦੇਸ਼ਾ ਤੋਂ ਇਲਾਵਾ ਗੁਰਿੰਦਰਜੀਤ ਕੌਰ, ਗਿਆਨਜੀਤ ਕੌਰ, ਹਰਜੀਤ ਕੌਰ ਬਲਾਕ ਪ੍ਰਧਾਨ, ਸਰਬਜੀਤ ਕੌਰ, ਬਿੰਦਰ ਕੌਰ, ਬੇਅੰਤ ਬਰਾੜ, ਕੰਚਨ, ਜਗਦੀਸ਼ ਕੌਰ, ਪਾਲ ਕੌਰ ਸਾਬਕਾ ਸਰਪੰਚ, ਵੀਰਪਾਲ ਕੌਰ ਅਤੇ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ-ਰੋਡੇ, ਲੰਗੇਆਣਾ, ਮਾਣੂੰਕੇ ਅਗਲੀ ਖ਼ਬਰ ਬੀ.ਐਲ.ਓਜ. ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ
Ad Position 24