ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ-ਰੋਡੇ, ਲੰਗੇਆਣਾ, ਮਾਣੂੰਕੇ
ਨੱਥੂਵਾਲਾ ਗਰਬੀ, 18 ਅਗਸਤ (ਨਵਦੀਪ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕੀਤੇ ਜਾਣ ਦੇ ਵਿਰੋਧ ਵਿਚ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਗਈ ਕਥਿਤ ਕੁੱਟਮਾਰ ਅਤੇ ਪਾਣੀ ਦੀਆਂ ਬੁਛਾੜਾਂ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਸਖਤ ਨਿੰਦਾ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਜੰਟ ਸਿੰਘ ਭੁੱਟੋ ਰੋਡੇ, ਬਲਦੇਵ ਸਿੰਘ ਮਾਣੂੰਕੇ ਅਤੇ ਬਲਤੇਜ ਸਿੰਘ ਲੰਗੇਆਣਾ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਆਵਾਜ਼ ਉਠਾਈ ਜਾ ਰਹੀ ਹੈ ਪਰ ਇਸ ਮਾਮਲੇ ਵਿਚ ਸਰਕਾਰ ਵਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਜਦੋਂ ਕਿ ਦੂਜੇ ਪਾਸੇ ਕੁਝ ਹੋਰ ਮਾਮਲਿਆਂ ਵਿਚ ਸਜ਼ਾਯਾਫਤਾ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ।
ਨੱਥੂਵਾਲਾ ਗਰਬੀ, 18 ਅਗਸਤ (ਨਵਦੀਪ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕੀਤੇ ਜਾਣ ਦੇ ਵਿਰੋਧ ਵਿਚ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਗਈ ਕਥਿਤ ਕੁੱਟਮਾਰ ਅਤੇ ਪਾਣੀ ਦੀਆਂ ਬੁਛਾੜਾਂ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਸਖਤ ਨਿੰਦਾ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਜੰਟ ਸਿੰਘ ਭੁੱਟੋ ਰੋਡੇ, ਬਲਦੇਵ ਸਿੰਘ ਮਾਣੂੰਕੇ ਅਤੇ ਬਲਤੇਜ ਸਿੰਘ ਲੰਗੇਆਣਾ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਆਵਾਜ਼ ਉਠਾਈ ਜਾ ਰਹੀ ਹੈ ਪਰ ਇਸ ਮਾਮਲੇ ਵਿਚ ਸਰਕਾਰ ਵਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਜਦੋਂ ਕਿ ਦੂਜੇ ਪਾਸੇ ਕੁਝ ਹੋਰ ਮਾਮਲਿਆਂ ਵਿਚ ਸਜ਼ਾਯਾਫਤਾ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ। ਆਗੂਆਂ ਨੇ ਕਿਹਾ ਕਿ 15 ਅਗਸਤ ਨੂੰ ਚੰਡੀਗੜ੍ਹ ਵਿਖੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨਾ ਅਤੇ ਗੰਦੇ ਪਾਣੀ ਦੀਆਂ ਬੁਛਾੜਾਂ ਮਾਰਨਾ ਬੇਹੱਦ ਮੰਦਭਾਗਾ ਹੈ। ਗੁਰਜੰਟ ਸਿੰਘ ਰੋਡੇ, ਬਲਦੇਵ ਸਿੰਘ ਮਾਣੂੰਕੇ ਅਤੇ ਬਲਤੇਜ ਸਿੰਘ ਲੰਗੇਆਣਾ ਨੇ ਕਿਹਾ ਕਿ ਸੱਚ ਦੀ ਆਵਾਜ਼ ਨੂੰ ਲੰਬੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਚੁੱਕੇ ਹਨ।