19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ ਅਜੀਤ’ ਉਪ ਦਫ਼ਤਰ ਵਲੋਂ ਬਲੂਮਿੰਗ ਬਡਜ਼ ਸਕੂਲ ’ਚ ਤੀਸਰਾ ਖ਼ੂਨਦਾਨ ਕੈਂਪ ਭਲਕੇ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਉਪ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ‘ਤੇ 20 ਅਗਸਤ ਵੀਰਵਾਰ ਨੂੰ ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹੇ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜ਼ਿਲ੍ਹੇ ਭਰ ਤੋ ਵੱਖ-ਵੱਖ ਸ਼ਖ਼ਸੀਅਤਾਂ ਤੇ ਸੰਸਥਾ ਵਲੋਂ ਇਸ ਖ਼ੂਨਦਾਨ ਕੈਂਪ ਵਿਚ ਆਪ ਸ਼ਮੂਲੀਅਤ ਕੀਤੀ ਜਾ ਰਹੀ ਹੈ, ਉੱਥੇ ਵੱਡੀ ਗਿਣਤੀ ਵਿਚ ਵੱਡੀ ਗਿਣਤੀ ‘ਚ ਖ਼ੂਨਦਾਨੀ ਲਿਆਉਣ ਦਾ ਵੀ ਭਰੋਸਾ ਦਿਵਾਇਆ ਜਾ ਰਿਹਾ ਹੈ।

Ad Position 21
No active advertisement
ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਮੈਨ ਦਵਿੰਦਰਪਾਲ ਸਿੰਘ ਬਰਜਿੰਦਰ ਸਿੰਘ ਮੱਖਣ ਬਰਾੜ, ਚਰਨਜੀਤ ਸਿੰਘ ਮੂਸੇਵਾਲਾ, ਰੇਸ਼ਮ ਸਿੰਘ ਕਾਦਰਵਾਲਾ, ਗੁਰਪ੍ਰੀਤ ਸਿੰਘ ਭੁੱਲਰ, ਹਰਮੇਲ ਸਿੰਘ ਰਾਜਪੂਤ, ਅਮਨ ਗਾਬਾ| 19-08-2026
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਉਪ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ‘ਤੇ 20 ਅਗਸਤ ਵੀਰਵਾਰ ਨੂੰ ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹੇ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜ਼ਿਲ੍ਹੇ ਭਰ ਤੋ ਵੱਖ-ਵੱਖ ਸ਼ਖ਼ਸੀਅਤਾਂ ਤੇ ਸੰਸਥਾ ਵਲੋਂ ਇਸ ਖ਼ੂਨਦਾਨ ਕੈਂਪ ਵਿਚ ਆਪ ਸ਼ਮੂਲੀਅਤ ਕੀਤੀ ਜਾ ਰਹੀ ਹੈ, ਉੱਥੇ ਵੱਡੀ ਗਿਣਤੀ ਵਿਚ ਵੱਡੀ ਗਿਣਤੀ ‘ਚ ਖ਼ੂਨਦਾਨੀ ਲਿਆਉਣ ਦਾ ਵੀ ਭਰੋਸਾ ਦਿਵਾਇਆ ਜਾ ਰਿਹਾ ਹੈ। ਇਸ ਸਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਸਾਡੇ ਸਕੂਲ ਵਿਚ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਖ਼ੂਨਦਾਨ ਕੈਂਪ ਮਨੁੱਖਤਾ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ‘ ਅਜੀਤ’ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਕੀਤੀ ਹੈ, ਉੱਥੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਸ਼ਹਿਰ ਵਿਚ ਧਾਰਮਿਕ ਸਮਾਗਮ ਕਰਵਾ ਕੇ ਜਿੱਥੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆਂ ਜਾਂਦਾ ਹੈ, ਉੱਥੇ ਹੁਣ ਡਾ. ਹਮਦਰਦ ਜੀ ਦੇ ਜਨਮ ਦਿਨ ‘ਤੇ ਤੀਸਰਾ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮਕਸਦ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨਾ ਹੈ, ਤੇ ਇਸ ਕੈਂਪ ਨਾਲ ਸਮਾਜ ਵਿਚ ਮਨੁੱਖਤਾ, ਸੇਵਾ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਕੈਂਬਰੇਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਬੀਤੀ ਰਾਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਤੋ ਉਨ੍ਹਾਂ ਦਾ ਸਟਾਫ਼ ਤੇ ਵੱਡੀ ਗਿਣਤੀ ਵਿਚ ਖ਼ੂਨਦਾਨੀ ਇਸ ਕੈਂਪ ਵਿਚ ਖ਼ੂਨਦਾਨ ਕਰਨ ਲਈ ਪੁੱਜਣਗੇ। ਉਨ੍ਹਾਂ ਕਿਹਾ ਕਿ ਉਹ ਭਾਵੇ ਇਸ ਸਮੇਂ ਕੈਨੇਡਾ ਵਿਚ ਹਨ ਪਰ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਨਾਲ ਉਨ੍ਹਾਂ ਦਾ ਬੇਹੱਦ ਲਗਾਓ ਹੈ ਤੇ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਵਿਚ ਵਧ ਚੜ ਕੇ ਹਿੱਸਾ ਲੈਣ ਤੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਕ ਯੂਨਿਟ ਖ਼ੂਨਦਾਨ ਕਿਸੇ ਲੋੜਵੰਦ ਜ਼ਿੰਦਗੀ ਲਈ ਇਕ ਆਸ ਬਣ ਸਕਦਾ ਹੈ। ਦਵਿੰਦਰਪਾਲ ਸਿੰਘ ਨੇ ਕਿਹਾ ਕਿ ‘ਅਜੀਤ’ ਉਪ ਦਫ਼ਤਰ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਕਰਵਾਇਆ ਜਾ ਰਿਹਾ ਇਹ ਉਪਰਾਲਾ ਸਮਾਜ ਵਿਚ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਹੋਰਨਾਂ ਨੂੰ ਲੋਕ ਭਲਾਈ ਦੇ ਕਾਰਜਾਂ ਨੂੰ ਪ੍ਰੇਰਿਤ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਅਗਲੀ ਖ਼ਬਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ-ਰੋਡੇ, ਲੰਗੇਆਣਾ, ਮਾਣੂੰਕੇ
Ad Position 24