19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਅਤੇ ਆਈ. ਐੱਸ. ਐੱਫ. ਸੀ. ਪੀ. ਆਰ. ਵਿਖੇ 80ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ. ਐੱਸ.

Ad Position 21
No active advertisement
ਕਿਸ਼ਨਪੁਰਾ ਕਲਾਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਕਰਨ ਸਮੇਂ ਸਰਪੰਚ ਪ੍ਰਿੰਸ ਚਾਵਲਾ ਤੇ ਹੋਰ। ਤਸਵੀਰ: ਅਮੋਲਕ ਸਿੰਘ ਕਲਸੀ 19-08-2026
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਅਤੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਆਈ.ਐਸ.ਐਫ. ਸੀ.ਪੀ.ਆਰ. ਦੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਅਤੇ ਵੱਖ-ਵੱਖ ਵਿਭਾਗਾਂ ਦੇ ਐਚ.ਓ.ਡੀ. ਤੇ ਫੈਕਲਟੀ ਸਟਾਫ਼ ਵਲੋਂ ਸਾਂਝੇ ਤੌਰ ‘ਤੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ। ਇਸ ਉਪਰੰਤ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਿਛਲੇ 80 ਸਾਲਾਂ ਦੌਰਾਨ ਭਾਰਤ ਨੇ ਹਰ ਖੇਤਰ ਵਿਚ ਵੱਡੀ ਤਰੱਕੀ ਕੀਤੀ ਹੈ। ਅੱਜ ਦੇ ਨੌਜਵਾਨਾਂ ਨੂੰ ਅੱਗੇ ਆ ਕੇ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਲਈ ਸੁਨਹਿਰੀ ਦੌਰ ਹੈ, ਜਿਸ ਦਾ ਭਰਪੂਰ ਲਾਭ ਲੈਂਦਿਆਂ ਨੌਜਵਾਨਾਂ ਨੂੰ ਨਿਸ਼ਠਾ, ਯੋਗਤਾ, ਸਦਾਚਾਰ, ਸਿੱਖਿਆ ਅਤੇ ਤਕਨਾਲੋਜੀ ਦੇ ਖੇਤਰ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਰੱਖਣੀ ਚਾਹੀਦੀ ਹੈ। ਉਨ੍ਹਾਂ ਨੇ ਸੰਸਥਾ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਵੀ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਪ੍ਰਤੀ ਨਿਸ਼ਠਾ ਅਤੇ ਸਮਰਪਣ ਦੀ ਭਾਵਨਾ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਭਾਸ਼ਣ, ਕੋਰੀਉਗਰਾਫ਼ੀ, ਸਕਿੱਟ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਨੇ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ। ਸਮਾਗਮ ਦੇ ਅੰਤ ਵਿਚ ਸਮੂਹ ਸਟਾਫ਼ ਨੂੰ ਲੱਡੂ ਵੰਡੇ ਗਏ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਸੀਮਾ ਬਰਾੜ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਵਿਰਾਸਤੀ ਅਤੇ ਰਵਾਇਤੀ ਸੱਭਿਆਚਾਰਕ ਪ੍ਰੋਗਰਾਮ ‘ਤੀਆਂ ਸਾਉਣ ਦੀਆਂ’ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ
Ad Position 24