18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਠੱਠੀ ਭਾਈ, 18 ਅਗਸਤ (ਜਗਰੂਪ ਸਿੰਘ ਮਠਾੜੂ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਵਿਖੇ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-08-2026
ਠੱਠੀ ਭਾਈ, 18 ਅਗਸਤ (ਜਗਰੂਪ ਸਿੰਘ ਮਠਾੜੂ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਵਿਖੇ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਆਜ਼ਾਦੀ ਦੇ ਮਹੱਤਵ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਬਾਰੇ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕ ਪਿਆਰਾ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਨ.ਸੀ.ਸੀ. ਗਤੀਵਿਧੀਆਂ ’ਚ ਹੇਮਕੁੰਟ ਸਕੂਲ ਦੀ ਸਰਦਾਰੀ ਬਰਕਰਾਰ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ ਕੈਡਟਾਂ ਨੇ ਸੁਤੰਤਰਤਾ ਦਿਵਸ ਦੀ ਪਰੇਡ ਵਿਚ ਲਿਆ ਹਿੱਸਾ
Ad Position 24