18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੱਤੋ ਹੀਰਾ ਸਿੰਘ ਕਾਲਜ ਵਿਖੇ ਵਿਦਿਆਰਥਣਾਂ ਵਲੋਂ ਤੀਆਂ ਤੀਜ ਦੀਆਂ ਤਿਉਹਾਰ ਉਤਸ਼ਾਹ ਨਾਲ ਮਨਾਇਆ

ਨਿਹਾਲ ਸਿੰਘ ਵਾਲਾ, 18 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਦੀ ਯੋਗ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਤੀਆਂ ਤੀਜ ਤੀਆਂ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਏ ਗਏ ‘ਤੀਜ’ ਦਾ ਤਿਉਹਾਰ ਦੀਆਂ ਵੱਖ-ਵੱਖ ਤਸਵੀਰਾਂ। ਅਜੀਤ ਤਸਵੀਰ 19-08-2026
ਨਿਹਾਲ ਸਿੰਘ ਵਾਲਾ, 18 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਦੀ ਯੋਗ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਤੀਆਂ ਤੀਜ ਤੀਆਂ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਜੋਤੀ ਰੌਸ਼ਨ ਕੀਤੀ। ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੁਰਾਤਨ ਪੰਜਾਬੀ ਸਭਿਆਚਾਰ ਦੀ ਝਲਕ ਨੂੰ ਪੇਸ਼ ਕਰਦੇ ਗੀਤ, ਕੋਰੀਓਗ੍ਰਰਾਫ਼ੀਆਂ, ਲੋਕ ਬੋਲੀਆਂ ਅਤੇ ਗਿੱਧਾ ਪਾ ਕੇ ਚੰਗਾ ਰੰਗ ਬੰਨ੍ਹਿਆ। ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਜਿੱਥੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੇ ਇਤਿਹਾਸ ‘ਤੇ ਚਾਨਣਾ ਪਾਇਆ ਉੱਥੇ ਆਪਣੀ ਇਸ ਪੜ੍ਹਾਈ ਦੇ ਨਾਲ ਨਾਲ ਭਵਿੱਖ ‘ਚ ਇਕ ਚੰਗੀ ਪਦਵੀ ਦੀ ਨੌਕਰੀ ਹਾਸਲ ਕਰਨ ਲਈ ਦਿੱਤੇ ਜਾਣ ਵਾਲੇ ਇਮਤਿਹਾਨਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਤੋਂ ਹੀ ਵੱਖ-ਵੱਖ ਅਫ਼ਸਰਾਂ ਦੀ ਪਦਵੀ ਲਈ ਤਿਆਰੀ ਕਰਨ ਅਤੇ ਜੇਕਰ ਕਿਸੇ ਵੀ ਕਿਸਮ ਦੀ ਹੋਰ ਜਾਣਕਾਰੀ ਦੀ ਲੋੜ ਹੈ ਤਾਂ ਉਹ ਆਪਣੇ ਵਲੋਂ ਗਾਈਡੈਂਸ ਦੇਣ ਲਈ ਤਿਆਰ ਹਨ। ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਵਲੋਂ ਇਸ ਸਮਾਗਮ ‘ਚ ਸ਼ਮੂਲੀਅਤ ਕਰਨ ‘ਤੇ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਾਲਜ ‘ਚ ਆ ਰਹੀਆਂ ਕੁਝ ਸਮੱਸਿਆਵਾਂ ਸਬੰਧੀ ਐਸ.ਡੀ.ਐਮ. ਗਗਨਦੀਪ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕਾਂ ਵਲੋਂ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਦਾ ਵਿਸ਼ੇਸ਼ ਸਨਮਾਨ ਕਰਨ ਤੋਂ ਇਲਾਵਾ ਕਾਲਜ ਨੂੰ ਸਮੇਂ-ਸਮੇਂ ਸਿਰ ਯੋਗਦਾਨ ਪਾਉਣ ਵਾਲੀਆਂ ਹੋਰ ਸ਼ਖ਼ਸੀਅਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਜ ਦੀ ਭੂਮਿਕਾ ਮੈਡਮ ਬੇਅੰਤ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਐਸ.ਡੀ.ਐਮ. ਰੀਡਰ ਅਮਰਜੀਤ ਸਿੰਘ ਮੋਂਗਾ, ਐਸ.ਡੀ.ਓ. ਕ੍ਰਿਪਾਲ ਸਿੰਘ, ਵਣ ਵਿਭਾਗ ਅਧਿਕਾਰੀ ਵੇਦ ਪ੍ਰਕਾਸ਼, ਸੁਲਤਾਨ ਕੰਨਸਟੈਕਸ਼ਨ ਦੇ ਸੁਰੇਸ਼, ਸੰਜੇ ਤੋਂ ਇਲਾਵਾ ਸੁਰਜੀਤ ਕੌਰ, ਸੁਰਿੰਦਰਪਾਲ ਕੌਰ, ਕਰਮਜੀਤ ਕੌਰ, ਬਲਜੀਤ ਕੌਰ, ਸਮੂਹ ਅਧਿਆਪਕ ਸਾਹਿਬਾਨ, ਦਫ਼ਤਰੀ ਅਮਲਾ ਅਤੇ ਵੱਡੀ ਗਿਣਤੀ ‘ਚ ਕਾਲਜ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ’ਚ ਮਨਾਇਆ ਗਿਆ ‘ਤੀਜ’ ਦਾ ਤਿਉਹਾਰ ਅਗਲੀ ਖ਼ਬਰ ਐਨ.ਸੀ.ਸੀ. ਗਤੀਵਿਧੀਆਂ ’ਚ ਹੇਮਕੁੰਟ ਸਕੂਲ ਦੀ ਸਰਦਾਰੀ ਬਰਕਰਾਰ
Ad Position 24