20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ਅਜੀਤ’ ਉਪ ਦਫ਼ਤਰ ਵਲੋਂ ਬਲੂਮਿੰਗ ਬਡਜ਼ ਸਕੂਲ ਵਿਖੇ ਲਗਾਇਆ ਜਾ ਰਿਹਾ ਤੀਸਰਾ ਖ਼ੂਨਦਾਨ ਕੈਂਪ ਅੱਜ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਤੀਸਰਾ ਵਿਸ਼ਾਲ ਖ਼ੂਨਦਾਨ ਕੈਂਪ ਅੱਜ ਮਿਤੀ 20 ਅਗਸਤ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਖ਼ੂਨਦਾਨ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਕਰਨਲ ਬਾਬੂ ਸਿੰਘ ਤੇ ਰਣਵਿੰਦਰ ਸਿੰਘ ਰਾਣੂ, ਜਸਵਿੰਦਰ ਸਿੰਘ ਬਰਾੜ, ਸੁਖਜਿੰਦਰ ਸਿੰਘ ਕਾਕਾ ਬਲਖੰਡੀ, ਪ੍ਰਵੀਨ ਗਰਗ ਚੇਅਰਮੈਨ, ਪ੍ਰਿੰਸੀਪਲ ਗੁਰਿੰਦਰਜੀਤ ਸਿੰਘ ਭੁੱਲਰ। 20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਤੀਸਰਾ ਵਿਸ਼ਾਲ ਖ਼ੂਨਦਾਨ ਕੈਂਪ ਅੱਜ ਮਿਤੀ 20 ਅਗਸਤ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਖ਼ੂਨਦਾਨ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਕਰਨਲ ਬਾਬੂ ਸਿੰਘ, ਕੈਨੇਡਾ ਤੋਂ ਉੱਘੇ ਸਮਾਜ ਸੇਵੀ ਰਣਵਿੰਦਰ ਸਿੰਘ ਰਾਣੂ ਗਿੱਲ, ਜਸਵਿੰਦਰ ਸਿੰਘ ਬਰਾੜ ਸਾਬਕਾ ਡਿਪਟੀ ਡਾਇਰੈਕਟਰ ਤੇ ਸਟੇਟ ਅਵਾਰਡੀ, ਸੁਖਜਿੰਦਰ ਸਿੰਘ ਕਾਕਾ ਬਲਖੰਡੀ ਉੱਘੇ ਸਮਾਜ ਸੇਵੀ, ਪ੍ਰਵੀਨ ਗਰਗ ਚੇਅਰਮੈਨ ਆਈ.ਐਸ.ਐਫ. ਕਾਲਜ ਤੇ ਪ੍ਰਿੰਸੀਪਲ ਗੁਰਿੰਦਰਜੀਤ ਸਿੰਘ ਭੁੱਲਰ ਗੁਰੂ ਨਾਨਕ ਕਾਲਜ ਮੋਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾ. ਬਰਜਿੰਦਰ ਸਿੰਘ ਜੀ ਦੇ ਜਨਮ ਦਿਨ ‘ਤੇ ਖ਼ੂਨਦਾਨ ਕੈਂਪ ਲਗਾਉਣਾ ਮਨੁੱਖਤਾ ਦੀ ਸੱਚੀ ਸੁੱਚੀ ਸੇਵਾ ਕਿਉਂਕਿ ਖ਼ੂਨਦਾਨ ਮਹਾਂ ਦਾਨ ਹੈ ਤੇ ਅਜੇ ਤੱਕ ਕਿਸੇ ਵੀ ਲੈਬਾਰਟਰੀ ਵਿਚ ਬਦਲ ਨਹੀਂ ਬਣ ਸਕਿਆ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮਨੁੱਖਤਾ ਦੇ ਕਾਰਜ ਵਿਚ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਰੀਰ ਵਿਚ ਕੋਈ ਕਮਜ਼ੋਰੀ ਨਹੀਂ ਆਉਂਦੀ ਤੇ 24 ਘੰਟੇ ‘ਚ ਦਿੱਤਾ ਖ਼ੂਨ ਪੂਰਾ ਹੋ ਜਾਂਦਾ ਹੈ। ਇਸ ਮੌਕੇ ਉਪ ਦਫ਼ਤਰ ਮੋਗਾ ਦੇ ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਜੋ ਬਲੂਮਿੰਗ ਬਡਜ਼ ਸਕੂਲ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ ਉਸ ਵਿਚ ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਕਮਲ ਸੈਣੀ ਤੇ ਸਮੁੱਚੇ ਸਟਾਫ਼ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜ਼ਿਲ੍ਹਾ ਪੱਧਰੀ ਦੋ ਖ਼ੂਨਦਾਨ ਕੈਂਪ ਇਸੇ ਸਕੂਲ ਵਿਚ ਸਫਲਤਾ ਪੂਰਵਕ ਲਗਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਬੀ.ਬੀ.ਐਸ. ਗਰੁੱਪ ਦੇ ਚੇਅਰਪਰਸਨ ਕਮਲ ਸੈਣੀ ਧਰਮ-ਪਤਨੀ ਡਾ. ਸੰਜੀਵ ਕੁਮਾਰ ਸੈਣੀ ਕਰਨਗੇ ਜਦ ਕਿ ਕੈਂਪ ਦੇ ਮੁੱਖ ਮਹਿਮਾਨ ਮਾਣਯੋਗ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਹੋਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਸਬੰਧੀ ਜ਼ਿਲ੍ਹੇ ਭਰ ਦੀਆਂ ਰਾਜਸੀ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਤੇ ਸ਼ਖ਼ਸੀਅਤਾਂ ਵਲੋਂ ਪੂਰਨ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਜ਼ਿਲ੍ਹਾ ਇੰਚਾਰਜ ਨੇ ਆਸ ਪ੍ਰਗਟ ਕੀਤੀ ਕਿ ਇਹ ਕੈਂਪ ਉਨ੍ਹਾਂ ਦੀਆਂ ਆਸਾਂ ‘ਤੇ ਖਰਾ ਉੱਤਰੇਗਾ ਤੇ ਵੱਡੀ ਗਿਣਤੀ ਵਿਚ ਲੋਕ ਖ਼ੂਨਦਾਨ ਕਰ ਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਗੌਰਮਿੰਟ ਸਕੂਲ ’ਚ ਤੀਆਂ ਦਾ ਤਿਉਹਾਰ ਸਮਾਜਿਕ ਜਾਗ੍ਰਿਤੀ ਫ਼ਰੰਟ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸੱਭੋ ਸਾਂਝੀਵਾਲ ਸੰਸਥਾ ਰਜਿ: ਵਲੋਂ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸਕੂਲ ਡੋਲੀ ਭਾਈ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ
Ad Position 24