ਰਜਿੰਦਰ ਸਿੰਘ ਡੱਲਾ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ
ਕਿਸ਼ਨਪੁਰਾ ਕਲਾਂ, 19 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਨੂੰ ਪਾਰਟੀ ਦੀ ਪੀ. ਏ.
ਕਿਸ਼ਨਪੁਰਾ ਕਲਾਂ, 19 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਨੂੰ ਪਾਰਟੀ ਦੀ ਪੀ.ਏ.ਸੀ. (ਪੋਲੀਟਿਕਲ ਅਫੇਅਰਜ਼ ਕਮੇਟੀ) ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਰਜਿੰਦਰ ਸਿੰਘ ਡੱਲਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਅਤੇ ਪਾਰਟੀ ਪ੍ਰਤੀ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸ੍ਰ. ਭੁੱਲਰ ਨੇ ਕਿਹਾ ਕਿ ਰਜਿੰਦਰ ਸਿੰਘ ਡੱਲਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸ੍ਰ. ਡੱਲਾ ਨੂੰ ਪੀ.ਏ.ਸੀ. ਕਮੇਟੀ ਵਿਚ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸਰਗਰਮੀ ਨੂੰ ਦੇਖਦਿਆਂ ਦਿੱਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰ. ਡੱਲਾ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਵੀ ਹਾਜ਼ਰ ਸਨ।