20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਚਿੱਤਰ ਸਿੰਘ ਕਾਲੇਕੇ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ

ਬਾਘਾ ਪੁਰਾਣਾ, 19 ਅਗਸਤ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਈ ਜਾ ਰਹੀ ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਸਿਫ਼ਾਰਸ਼ ‘ਤੇ ਬਚਿੱਤਰ ਸਿੰਘ ਕਾਲੇਕੇ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਚੇਅਰਮੈਨ ਬਚਿੱਤਰ ਸਿੰਘ ਕਾਲੇਕੇ 20-08-2026
ਬਾਘਾ ਪੁਰਾਣਾ, 19 ਅਗਸਤ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਈ ਜਾ ਰਹੀ ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਸਿਫ਼ਾਰਸ਼ ‘ਤੇ ਬਚਿੱਤਰ ਸਿੰਘ ਕਾਲੇਕੇ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਅਕਾਲੀ ਖੇਮਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬਚਿੱਤਰ ਸਿੰਘ ਕਾਲੇਕੇ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਦੀ ਮਜ਼ਬੂਤੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦੇ ਹੀ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਮੌਕੇ ਬਚਿੱਤਰ ਸਿੰਘ ਕਾਲੇਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜਿਹੜਾ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਵਰਕਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਹੈ ਅਤੇ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਬਚਿੱਤਰ ਸਿੰਘ ਕਾਲੇਕੇ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਆਈਲਟਸ, ਪੀ.ਟੀ.ਈ. ਤੇ ਸਟੱਡੀ ਵੀਜ਼ਾ ’ਚ ਸ਼ਾਨਦਾਰ ਨਤੀਜਿਆਂ ਨਾਲ ਮੈਕਰੋ ਗਲੋਬਲ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾ... ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ’ਚ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ
Ad Position 24