ਮਿਡਲ ਸਕੂਲ ਭੇਖਾ ਵਿਖੇ ‘ਇਕ ਬੂਟਾ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਵੰਡੇ
ਨੱਥੂਵਾਲਾ ਗਰਬੀ, 19 ਅਗਸਤ (ਨਵਦੀਪ ਸਿੰਘ)-ਅੱਜ ਸਰਕਾਰੀ ਮਿਡਲ ਸਕੂਲ ਭੇਖਾ ਵਿਖੇ ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਬੂਟਾ ਮਾਂ ਦੇ ਨਾਮ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਬੂਟੇ ਵੰਡ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਨੱਥੂਵਾਲਾ ਗਰਬੀ, 19 ਅਗਸਤ (ਨਵਦੀਪ ਸਿੰਘ)-ਅੱਜ ਸਰਕਾਰੀ ਮਿਡਲ ਸਕੂਲ ਭੇਖਾ ਵਿਖੇ ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਬੂਟਾ ਮਾਂ ਦੇ ਨਾਮ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਬੂਟੇ ਵੰਡ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਹਿਮ ਆਧਾਰ ਹਨ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਇਨ੍ਹਾਂ ਦੀ ਸੰਭਾਲ ਕਰਨੀ ਹਰ ਇਕ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਕਿਸਾਨ ਆਗੂ ਤੇਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਰਹਿਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ। ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ।