20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੱਤੋ ਹੀਰਾ ਸਿੰਘ ਕਾਲਜ ’ਚ ਅਨੇਕਾਂ ਕਿਸਮਾਂ ਦੇ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 19 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਕਾਲਜ ਕੈਂਪਸ ‘ਚ ਵਣ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਨਿਹਾਲ ਸਿੰਘ ਵਾਲਾ, 19 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਕਾਲਜ ਕੈਂਪਸ ‘ਚ ਵਣ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਖੇਡ ਗਰਾਊਂਡ ਅਤੇ ਪਾਰਕਾਂ ‘ਚ ਛਾਂਦਾਰ, ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ਆਪਸੀ ਸਹਿਯੋਗ ਨਾਲ ਲਗਾਏ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਆਪਣੇ ਹੱਥੀ ਇਕ ਬੂਟਾ ਲਗਾ ਕੇ ਇਸ ਮੁਹਿੰਮ ਦਾ ਅਰੰਭ ਕਰਦਿਆਂ ਕਿਹਾ ਕਿ ਅੱਜ ਅਸੀਂ ਤਰੱਕੀ ਅਤੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਕੁਦਰਤ ਵਲੋਂ ਇਸ ਧਰਤੀ ਉੱਪਰ ਜੀਵਾਂ ਦੇ ਰਹਿਣ ਸਹਿਣ ਲਈ ਦਿੱਤੇ ਗਏ ਕੁਦਰਤੀ ਸਰੋਤਾਂ ਪਾਣੀ, ਹਵਾ ਅਤੇ ਮਿੱਟੀ ਨੂੰ ਦਿਨ ਬ ਦਿਨ ਗੰਧਲਾ ਕਰ ਦਿੱਤਾ ਹੈ ਜਿਸ ਕਾਰਨ ਵੱਧ ਰਹੇ ਪ੍ਰਦੂਸ਼ਣ ਕਾਰਨ ਅਨੇਕਾਂ ਬਿਮਾਰੀਆਂ ਨੇ ਜਨਮ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਕੂਲਾਂ, ਕਾਲਜਾਂ ਅਤੇ ਸਾਂਝੀਆਂ ਥਾਵਾਂ ਉੱਪਰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ ਤਾਂ ਕਿ ਭਵਿੱਖ ‘ਚ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਿਸ਼ਰਾ ਵਲੋਂ ਵੀ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਹੱਥੋਂ ਕਾਲਜ ਕੈਂਪਸ ਵੱਖ-ਵੱਖ ਕਿਸਮਾਂ ਦੇ ਬੂਟੇ ਲਗਵਾਏ ਗਏ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਨਾ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਤਾਂ ਹੀ ਸਾਰਥਿਕ ਹੋ ਸਕਦੀ ਹੈ ਜੇਕਰ ਅਸੀਂ ਵੀ ਵਾਤਾਵਰਨ ਦੀ ਨੂੰ ਸ਼ੁੱਧ ਰੱਖਣ ਲਈ ਆਪਣਾ ਬਣਦਾ ਕੁਝ ਫ਼ਰਜ਼ ਨਿਭਾ ਸਕੀਏ। ਇਸ ਮੌਕੇ ਐਸ.ਡੀ.ਐਮ. ਰੀਡਰ ਅਮਰਜੀਤ ਸਿੰਘ ਮੋਂਗਾ, ਐਸ.ਡੀ.ਓ. ਕਿਰਪਾਲ ਸਿੰਘ, ਵਣ ਵਿਭਾਗ ਅਧਿਕਾਰੀ ਵੇਦ ਪ੍ਰਕਾਸ਼, ਸੁਲਤਾਨ ਕੰਸਟਰੱਕਸ਼ਨ ਦੇ ਸੁਰੇਸ਼, ਸੰਜੇ ਤੋਂ ਇਲਾਵਾ ਸਮੂਹ ਅਧਿਆਪਕ ਸਾਹਿਬਾਨ, ਦਫ਼ਤਰੀ ਅਮਲਾ ਅਤੇ ਵੱਡੀ ਗਿਣਤੀ ‘ਚ ਕਾਲਜ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿੰਗ, ਜਗਦੀਪ ਸਿੰਘ ਢਿੱਲੋਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਅਗਲੀ ਖ਼ਬਰ ਮਿਡਲ ਸਕੂਲ ਭੇਖਾ ਵਿਖੇ ‘ਇਕ ਬੂਟਾ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਵੰਡੇ
Ad Position 24