20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿੰਗ, ਜਗਦੀਪ ਸਿੰਘ ਢਿੱਲੋਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਕਿਸ਼ਨਪੁਰਾ ਕਲਾਂ, 19 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਚੱਕ ਕੰਨੀਆ ਕਲਾਂ ਸੁਸਾਇਟੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 20-08-2026
ਕਿਸ਼ਨਪੁਰਾ ਕਲਾਂ, 19 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਚੱਕ ਕੰਨੀਆ ਕਲਾਂ ਸੁਸਾਇਟੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੇ ਸਰਗਰਮ ਅਤੇ ਮਿਹਨਤੀ ਵਰਕਰ ਜਗਦੀਪ ਸਿੰਘ ਢਿੱਲੋਂ ਨੂੰ ਸਰਕਲ ਚੱਕ ਤਾਰੇ ਵਾਲਾ ਦੇ ਯੂਥ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਣ ਲਈ ਵਚਨਬੱਧ ਹੈ। ਪ੍ਰਧਾਨ ਜਗਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਡਿਊਟੀ ਮੈਨੂੰ ਮਿਲੀ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਪ੍ਰਧਾਨ ਜਗਦੀਪ ਸਿੰਘ ਢਿੱਲੋਂ ਨੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਕੌਮੀ ਡੈਲੀਗੇਟ ਪ੍ਰਭਜੀਤ ਸਿੰਘ ਗਿੱਲ, ਸੀਨੀਅਰ ਆਗੂ ਚਰਨਜੀਤ ਸਿੰਘ ਗੋਰਾ ਬਰਾੜ , ਗੁਰਤੇਜ ਸਿੰਘ ਗਿੱਲ, ਬਲਜੀਤ ਸਿੰਘ ਢਿੱਲੋਂ, ਗੁਰਸ਼ਰਨਜੀਤ ਸਿੰਘ ਢਿੱਲੋਂ, ਗਗਨ ਢਿੱਲੋਂ, ਹੀਰਾ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ/ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਦਫ਼ਤਰਾਂ ਦਾ ਕੰਮ ਬੰਦ ਕਰ ਕੇ ਰੋਸ ਰੈਲੀ ਅਗਲੀ ਖ਼ਬਰ ਪੱਤੋ ਹੀਰਾ ਸਿੰਘ ਕਾਲਜ ’ਚ ਅਨੇਕਾਂ ਕਿਸਮਾਂ ਦੇ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ
Ad Position 24