ਸਾਂਝਾ ਮੁਲਾਜ਼ਮ ਮੰਚ/ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਦਫ਼ਤਰਾਂ ਦਾ ਕੰਮ ਬੰਦ ਕਰ ਕੇ ਰੋਸ ਰੈਲੀ
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਦਿੱਤੇ ਗਏ ਸੱਦੇ ਤੇ ਡੀ. ਏ.
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਦਿੱਤੇ ਗਏ ਸੱਦੇ ਤੇ ਡੀ.ਏ.ਸੀ. ਕੰਪਲੈਕਸ ਮੋਗਾ ਦੇ ਸਾਹਮਣੇ ਸਾਂਝਾ ਮੁਲਾਜ਼ਮ ਮੰਚ/ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਦਫ਼ਤਰੀ ਕਾਮਿਆਂ ਦੇ ਨਾਲ ਰਲ ਕੇ ਦਫ਼ਤਰਾਂ ਦਾ ਕੰਮ ਬੰਦ ਕਰਕੇ ਕੀਤੀ ਗਈ ਰੋਸ ਰੈਲੀ ਕੀਤੀ ਗਈ। ਆਗੂਆਂ ਵਲੋਂ ਦੱਸਿਆ ਗਿਆ ਕਿ ਮਿਤੀ : 07-08-2026 ਨੂੰ ਮੁਲਾਜ਼ਮਾਂ/ਪੈਨਸ਼ਨਰਜ਼ ਵਲੋਂ ਚੰਡੀਗੜ੍ਹ ਦੇ ਸੈਕਟਰ 39 ਵਿਖੇ ਕੀਤੀ ਗਈ ਮਹਾਂ ਰੈਲੀ ਦੇ ਸਬੰਧ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮਾਂ ਸਬੰਧੀ (ਸਟੇਟ ਵਿਰੋਧੀ) ਦਾ ਬਿਆਨ ਦਿੱਤਾ ਗਿਆ ਸੀ, ਜਿਸ ਦੇ ਸਬੰਧ ਵਿਚ ਮੁਲਾਜ਼ਮਾਂ/ਪੋਲਸ਼ਨਰਜ਼ ਵਿਚ ਇਸ ਬਿਆਨ ਨੂੰ ਲੈ ਕੇ ਬਹੁਤ ਰੋਸ ਫੈਲ ਗਿਆ ਸੀ, ਜਿਸ ਕਰਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਵਿੱਤ ਮੰਤਰੀ ਦੇ ਇਸ ਬਿਆਨ ਦੇ ਵਿਰੁੱਧ ਵਿਚ ਸਾਰਿਆ ਜ਼ਿਲਿਆਂ ਵਿਚ ਸਖ਼ਤ ਐਕਸ਼ਨ ਕੀਤੇ ਗਏ ਸਨ ਅਤੇ ਵਿੱਤ ਮੰਤਰੀ ਦੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੁਤਲੇ ਸਾੜੇ ਗਏ ਸਨ। ਇਸੇ ਹੀ ਵਿਰੋਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਬਾਡੀ ਵਲੋਂ ਮਿਤੀ : 17 ਅਤੇ 18 ਅਗਸਤ ਨੂੰ ਮੁਕੰਮਲ ਪੈਨ ਡਾਊਨ ਹੜਤਾਲ ਕਰਕੇ ਜ਼ਿਲ੍ਹਾ ਹੈੱਡ ਕੁਆਟਰਾਂ ਤੇ ਰੋਸ ਰੈਲੀਆਂ ਕੀਤੀਆਂ ਗਈਆਂ ਹਨ, ਜਿਸ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਸਾਂਝਾ ਮੁਲਾਜ਼ਮ ਮੰਚ/ਮੁਲਾਜ਼ਮ/ਪੈਨਸ਼ਨਜ਼ ਸਾਂਝਾ ਫ਼ਰੰਟ ਨਾਲ ਮਿਲ ਕੇ ਜ਼ਿਲ੍ਹਾ ਪੱਧਰੀ ਵੰਡੀ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਦਲਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਡੀ.ਸੀ. ਦਫ਼ਤਰ ਯੂਨੀਅਨ, ਗੁਰਜੀਤ ਸਿੰਘ ਔਲਖ ਜਨਰਲ ਸਕੱਤਰ, ਗੁਰਜੀਤ ਸਿੰਘ ਧਾਲੀਵਾਲ, ਭਜਨ ਸਿੰਘ ਗਿੱਲ, ਜਗਦੀਸ ਸਿੰਘ ਚਾਹਲ, ਵਿੰਗਵਿਜੇ ਪਾਲ ਸ਼ਰਮਾ, ਆਗੂਆਂ ਨੇ ਦੱਸਿਆ ਕਿ ਇਹ ਸਰਕਾਰ ਵੀ ਦੂਜੀਆਂ ਸਰਕਾਰਾਂ ਦੀ ਤਰ੍ਹਾਂ ਲੋਕ ਪੱਖੀ ਫ਼ੈਸਲੇ ਲੈਣ ਦੀ ਬਜਾਏ ਕਾਰਪੋਰੇਟ ਘਰਾਨਿਆਂ ਨਾਲ ਮਿਲ ਕੇ ਮੁਲਾਜ਼ਮ/ਲੋਕ ਮਾਰੂ ਫ਼ੈਸਲੇ ਲਾਗੂ ਕਰਨ ਤੇ ਲੱਗੀ ਹੋਈ ਹੈ, ਜਿਸ ਕਰਕੇ ਇਸ ਸਰਕਾਰ ਦੇ ਵਿਰੁੱਧ ਆਮ ਲੋਕਾਂ, ਕਿਸਾਨਾਂ ਅਤੇ ਮੁਲਾਜ਼ਮਾਂ/ਪੈਨਸ਼ਨਰਜ਼ ਵਿੱਚ ਗ਼ੁੱਸੇ ਦੀ ਲਹਿਰ ਹੈ । ਕਿਉਂਕਿ ਇਸ ਸਰਕਾਰ ਦੇ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਉਪਰੰਤ ਵੀ ਇਸ ਸਰਕਾਰ ਨੇ ਮੁਲਾਜ਼ਮਾਂ/ਪੈਨਸ਼ਨਰਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਜਦ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰ ਇਹ ਦਾਅਵੇ ਕਰਦੇ ਸਨ ਕਿ ਸਾਡੀ ਸਰਕਾਰ ਆਉਣ ਤੇ ਮੁਲਾਜ਼ਮ/ਪੈਨਸ਼ਨਰਾਂ ਨੂੰ ਧਰਨੇ/ਰੈਲੀਆਂ ਨਹੀ ਕਰਨੀਆਂ ਪੈਣਗੀਆਂ। ਆਗੂਆਂ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ/ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸਰਕਾਰ ਦੇ ਇਸ ਅੜੀਅਲ ਰਵੱਈਏ ਨੂੰ ਦੇਖਦੇ ਹੋਏ ਏਸ ਸਾਂਝੇ ਫੋਰਟ ਵਲੋਂ ਮਿਤੀ : 27 ਅਗਸਤ ਨੂੰ ਸਾਰੇ ਪੰਜਾਬ ਦੇ ਦਫ਼ਤਰਾਂ ਅਤੇ ਪੰਜਾਬ ਸਾਰੇ ਸਿਸਟਮ ਦਾ ਮਹਾਂ ਬੰਦ ਕਰਕੇ ਸਾਰਾ ਕੰਮ ਬੰਦ ਕੀਤਾ ਜਾਵੇਗਾ । ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਅੱਜ ਦੀ ਇਸ ਰੋਸ ਰੈਲੀ ਹੋਰਾਂ ਤੋਂ ਇਲਾਵਾ ਹਰਜੀਤ ਸਿੰਘ ਜ਼ੀਰਾ ਸੀਨੀਅਰ ਮੀਤ ਪ੍ਰਧਾਨ, ਬਲੌਰ ਸਿੰਘ ਘੱਲ ਕਲਾਂ, ਕੁਲਬੀਰ ਸਿੰਘ ਢਿੱਲੋਂ, ਸੁਰਿੰਦਰ ਰਾਮ ਕੁੱਸਾ, ਸੁਰਜੀਤ ਸਿੰਘ ਗਗੜਾ, ਗੁਰਜੰਟ ਸਿੰਘ ਕੋਕਰੀ, ਰਾਜਿੰਦਰ ਸਿੰਘ ਰਿਆੜ, ਭੁਪਿੰਦਰ ਸਿੰਘ ਸੇਖੋਂ, ਕਮਲਦੀਪ ਸਿੰਘ, ਗੁਰਮੀਤ ਰਖਰਾ, ਵਿਸ਼ਾਲ ਸਰਮਾ, ਗੁਰਮੇਲ ਸਿੰਘ ਨਾਹਰ, ਗੁਰਜੀਤ ਸਿੰਘ ਮੱਲ੍ਹੀ, ਸਤਨਾਮ ਸਿੰਘ, ਹਰਦੀਪ ਸਿੰਘ ਮੱਕੜ, ਕਰਨਬੀਰ ਸਿੰਘ ਸੁਪਰਡੰਟ, ਅਮਨਪ੍ਰੀਤ ਕੌਰ, ਅੱਕੀ ਕੌਰ, ਰਸਪਾਲ ਸਿੰਘ, ਅਨਮੋਲ ਸਿੰਘ, ਗੁਰਮੇਲ ਸਿੰਘ ਸੁਪਰਡੰਟ, ਕੁਲਦੀਪ ਸਿੰਘ ਘਾਲੀ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਰਾਹੁਲ ਖੇੜਾ, ਸਰਨਜੀਤ ਸਿੰਘ, ਸੁਖਰਾਜ ਕੌਰ, ਵੀਰਪਾਲ ਕੌਰ, ਇੰਦਰਜੀਤ ਕੌਰ, ਸੰਦੀਪ ਕੌਰ ਡੀ.ਸੀ. ਦਫ਼ਤਰ, ਗੁਨਵੀਰ ਸਿੰਘ, ਹਰਪ੍ਰੀਤ ਸਿੰਘ, ਬਲਤੇਜ ਸਿੰਘ ਵਾਟਰ ਸਪਲਾਈ, ਗੁਰਪ੍ਰੀਤ ਕੌਰ, ਰੂਪ ਸਿੰਘ, ਅਮਨਦੀਪ ਸਿੰਘ, ਖ਼ੁਸ਼ਪਾਲ ਕੌਰ, ਤਨੀਸਾ, ਬੇਅੰਤ ਸਿੰਘ, ਖੁਸ਼ਕੀਰਤ ਘੁੰਮਣ ਸੁਪਰਡੰਟ, ਪ੍ਰਦੀਪ ਕੁਮਾਰ, ਕਰਨਜੀਤ ਕੌਰ ਅਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ।