19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ-ਮਾਲਵਿਕਾ ਸੂਦ

ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਅਤੇ ਕਾਂਗਰਸ ਆਗੂ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸੱਤਾਧਾਰੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਬਦਲਾਅ ਦੀ ਉਡੀਕ ਵਿਚ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਕਾਹਲੇ ਪਏ ਹੋਏ ਹਨ।

Ad Position 21
No active advertisement
ਮਾਲਵਿਕਾ ਸੂਦ। 20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਅਤੇ ਕਾਂਗਰਸ ਆਗੂ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸੱਤਾਧਾਰੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਬਦਲਾਅ ਦੀ ਉਡੀਕ ਵਿਚ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਕਾਹਲੇ ਪਏ ਹੋਏ ਹਨ। ਮਾਲਵਿਕਾ ਸੂਦ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਜਿਹੜੀਆਂ ਉਮੀਦਾਂ ਦਿਖਾਈਆਂ ਗਈਆਂ ਸਨ, ਉਨ੍ਹਾਂ ‘ਤੇ ਸਰਕਾਰ ਖਰੀ ਨਹੀਂ ਉੱਤਰ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਆਮ ਲੋਕ, ਕਿਸਾਨ, ਵਪਾਰੀ, ਨੌਜਵਾਨ ਅਤੇ ਹੋਰ ਵਰਗ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਸੀ ਤੌਰ ‘ਤੇ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਸੂਬੇ ਦੇ ਭਵਿੱਖ ਲਈ ਸਹੀ ਫ਼ੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਨੂੰ ਵੀ ਦੇਖਿਆ ਹੈ ਅਤੇ ਉਹ ਸਮਝ ਚੁੱਕੇ ਹਨ ਕਿ ਪੰਜਾਬ ਦਾ ਭਵਿੱਖ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ। ਮਾਲਵਿਕਾ ਸੂਦ ਨੇ ਕਿਹਾ ਕਿ ਉਹ ਲਗਾਤਾਰ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਆਪਣੀ ਹਮਾਇਤ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਮੋਗਾ ਹਲਕੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ‘ਚ ਆਪਣਾ ਫ਼ਤਵਾ ਦੇ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਤੌਜ ਵਿਖੇ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਘਰ ਦਾ ਘਿਰਾਓ-ਬੀ.ਐਡ ਫ਼ਰੰਟ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਨ.ਆਈ.ਏ. ਤੋਂ ਜਾਂਚ ਕਰਵਾਈ ਜਾਵੇ-ਕੁਲਦੀਪ ਸਿੰਘ ਜੋਗੇਵਾਲਾ
Ad Position 24