ਠੱਠੀ ਭਾਈ ਤੋਂ ਰਵਾਨਾ ਹੋਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਭਾਈ ਸ਼ਮਸ਼ੇਰ ਸਿੰਘ ਖੋਖਰ ਨੇ ਝੰਡੀ ਦੇ ਕੇ ਕੀਤਾ ਰਵਾਨਾ
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਬਾਘਾ ਪੁਰਾਣਾ ਬਲਾਕ ਦੇ ਪਿੰਡ ਠੱਠੀ ਭਾਈ ਤੋਂ ਸ਼ਰਧਾਲੂਆਂ ਦੀ ਬੱਸ ਵੱਖ-ਵੱਖ ਧਾਰਮਿਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬਲਾਕ ਮਹਿਲਾ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਇਸ ਬੱਸ ਨੂੰ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯਾਤਰੀਆਂ ਨੂੰ ਸੁਖਮਈ ਤੇ ਮੰਗਲਮਈ ਯਾਤਰਾ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਮ
ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਰਾਹੀਂ ਯਾਤਰਾ ਕਰਨ ਵਾਲੀਆਂ ਸੰਗਤਾਂ ਦਾ ਵਾਪਸ ਪਰਤਣ ਤੇ ਸਵਾਗਤ ਕਰਨ ਸਮੇਂ ਆਮ ਆਦਮੀ ਪਾਰਟੀ ਦੀ ਟੀਮ। ਤਸਵੀਰ : ਜਗਰੂਪ ਸਿੰਘ ਮਠਾੜੂ
ਲਾਇਨਜ਼ ਕਲੱਬ ਮੋਗਾ ਰਾਇਲ ਵਲੋਂ ਤੀਜ ਦਾ ਤਿਉਹਾਰ ਮਨਾਉਣ ਸਮੇਂ। ਅਜੀਤ ਤਸਵੀਰ
20-08-2026
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਬਾਘਾ ਪੁਰਾਣਾ ਬਲਾਕ ਦੇ ਪਿੰਡ ਠੱਠੀ ਭਾਈ ਤੋਂ ਸ਼ਰਧਾਲੂਆਂ ਦੀ ਬੱਸ ਵੱਖ-ਵੱਖ ਧਾਰਮਿਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬਲਾਕ ਮਹਿਲਾ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਇਸ ਬੱਸ ਨੂੰ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯਾਤਰੀਆਂ ਨੂੰ ਸੁਖਮਈ ਤੇ ਮੰਗਲਮਈ ਯਾਤਰਾ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਮੈਡਮ ਅਮਨਦੀਪ ਕੌਰ ਅਰੋੜਾ, ਮੱਖਣ ਸਿੰਘ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਬਜ਼ੁਰਗ ਸ਼ਰਧਾਲੂਆਂ ਨੂੰ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ। ਯਾਤਰਾ ‘ਤੇ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਡਾ. ਗੁਰਮੀਤ ਸਿੰਘ ਚੀਮਾ, ਦਰਸ਼ਨ ਸਿੰਘ ਫ਼ੌਜੀ, ਇਕਬਾਲ ਸਿੰਘ ਅਕਾਲੀ, ਜੱਸਾ ਡੇਅਰੀ ਵਾਲਾ ਤੋਂ ਇਲਾਵਾ ਰਣਜੀਤ ਸਿੰਘ ਰੋਡੇ, ਗਗਨਦੀਪ ਸਿੰਘ ਮਾਣੂੰਕੇ ਗਿੱਲ, ਗਗਨਦੀਪ ਸਿੰਘ ਰੋਡੇ ਅਤੇ ਯਾਤਰਾ ਗਾਈਡ ਨਵਜੋਤ ਸਮਾਲਸਰ ਵੀ ਹਾਜ਼ਰ ਸਨ।