20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਖਾਨੰਦ ਵਿਖੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਠੱਠੀ ਭਾਈ, 20 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ‘ਧੀਆਂ ਦੀਆਂ ਤੀਆਂ’ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਰੰਗ-ਬਿਰੰਗੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ ਅਤੇ ਤੀਆਂ ਨੂੰ ਲੈ ਕੇ ਉਨ੍ਹਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 21-08-2026
ਠੱਠੀ ਭਾਈ, 20 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ‘ਧੀਆਂ ਦੀਆਂ ਤੀਆਂ’ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਰੰਗ-ਬਿਰੰਗੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ ਅਤੇ ਤੀਆਂ ਨੂੰ ਲੈ ਕੇ ਉਨ੍ਹਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਤੀਆਂ ਦੇ ਪਰੰਪਰਾਗਤ ਮਹੱਤਵ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਤਿਕਾਰ, ਉਮੰਗਾਂ ਅਤੇ ਰੀਝਾਂ ਦਾ ਪ੍ਰਤੀਕ ਰਿਹਾ ਹੈ। ਇਸ ਮੌਕੇ ਪੂਰਾ ਕੈਂਪਸ ਸਭਿਆਚਾਰਕ ਪ੍ਰੋਗਰਾਮਾਂ, ਗਿੱਧੇ ਦੀਆਂ ਬੋਲੀਆਂ, ਮੁਟਿਆਰਾਂ ਦੀ ਅੱਡੀ ਦੀ ਧਮਕ ਅਤੇ ਭੰਗੜੇ ਦੀ ਤਾਲ ਨਾਲ ਝੂਮ ਉੱਠਿਆ। ਸਮਾਗਮ ਦੌਰਾਨ ਕਰਵਾਏ ਗਏ ਮਹਿੰਦੀ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੁਕਾਬਲੇ ਵਿਚ ਰਾਜਦੀਪ ਕੌਰ ਬੀ.ਸੀ.ਏ. ਭਾਗ ਤੀਜਾ ਨੇ ਪਹਿਲਾ, ਜਸ਼ਨਪ੍ਰੀਤ ਕੌਰ ਬੀ.ਕੌਮ. ਭਾਗ ਪਹਿਲਾ ਨੇ ਦੂਜਾ ਅਤੇ ਮੋਨਿਕਾ ਬੀ.ਸੀ.ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਰਵਾਇਤੀ ਪੰਜਾਬੀ ਪਹਿਰਾਵੇ, ਸ਼ਿੰਗਾਰ, ਪ੍ਰਤਿਭਾ ਪ੍ਰਦਰਸ਼ਨ ਅਤੇ ਸਵਾਲ-ਜਵਾਬ ਦੇ ਰੌਚਕ ਮੁਕਾਬਲੇ ਤੋਂ ਬਾਅਦ ਵਿਦਿਆਰਥਣ ਅਰਮਨਦੀਪ ਕੌਰ ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਭਾਗ ਤੀਜਾ ਨੂੰ ਇਸ ਵਰ੍ਹੇ ਦੀ ‘ਮਿਸ ਤੀਜ’ ਚੁਣਿਆ ਗਿਆ, ਜਦ ਕਿ ਵਿਦਿਆਰਥਣ ਮਨਜੀਤ ਕੌਰ ਬੀ.ਕੌਮ. ਭਾਗ ਤੀਜਾ ਨੂੰ ‘ਗਿੱਧਿਆਂ ਦੀ ਰਾਣੀ’ ਦਾ ਖ਼ਿਤਾਬ ਦਿੱਤਾ ਗਿਆ। ਦੋਵੇਂ ਜੇਤੂਆਂ ਨੂੰ ਕਾਲਜ ਵਲੋਂ ਫੁਲਕਾਰੀ ਅਤੇ ਸੱਗੀ ਫ਼ੁੱਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਚਰਨਜੀਤ ਸਿੰਘ ਸਿੱਧੂ, ਦਿਆ ਸਿੰਘ, ਜੱਸਾ ਸਿੰਘ ਅਤੇ ਅਜਮੇਰ ਸਿੰਘ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸੰਸਥਾ ਦੇ ਸਮੂਹ ਪ੍ਰਿੰਸੀਪਲ, ਡਾਇਰੈਕਟਰ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ‘ਚ ਕਾਲਜ ਪੁੱਜੇ ਵਿਸ਼ੇਸ਼ ਮਹਿਮਾਨਾਂ ਨੂੰ ਵੀ ਕਾਲਜ ਵਲੋਂ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੰਚ ਸੰਚਾਲਨ ਸਹਾਇਕ ਪ੍ਰੋਫੈਸਰ ਮਨਪ੍ਰੀਤ ਕੌਰ ਅਤੇ ਵਿਦਿਆਰਥਣ ਕਿਰਨਦੀਪ ਕੌਰ ਨੇ ਬਾਖ਼ੂਬੀ ਨਿਭਾਇਆ।
Ad Position 22
No active advertisement
ਪਿਛਲੀ ਖ਼ਬਰ ਰੂਰਲ ਹੈਲਥ ਦਰਜਾ ਚਾਰ ਐਸੋਸੀਏਸ਼ਨ ਪੰਜਾਬ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ ਅਗਲੀ ਖ਼ਬਰ ਬੰਦ ਦੇ ਸੱਦੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਬਾਘਾ ਪੁਰਾਣਾ ਵਲੋਂ ਕੀਤੀ ਜਾਵੇਗੀ ਸ਼ਮੂਲੀਅਤ-ਮਹਾਂ ਸਿੰਘ ਰਾਊਕੇ
Ad Position 24