ਵਾਰ-ਵਾਰ ਮੀਟਿੰਗਾਂ ਮੁਲਤਵੀ ਕਰ ਕੇ ਮੰਗਾਂ ਨੂੰ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਅੱਜ ਨੇਚਰ ਪਾਰਕ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਕੇਸ਼ ਸਿੰਘ ਖ਼ਾਲਸਾ ਅਤੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ।
ਨ
ਨੇਚਰ ਪਾਰਕ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ
ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਖੇ ਮਨਾਏ ਤੀਆਂ ਦੇ ਤਿਉਹਾਰ ਦੀ ਝਲਕ। ਅਜੀਤ ਤਸਵੀਰ
21-08-2026
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਅੱਜ ਨੇਚਰ ਪਾਰਕ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਕੇਸ਼ ਸਿੰਘ ਖ਼ਾਲਸਾ ਅਤੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਦੌਰਾਨ ਯੂਨੀਅਨ ਮੈਂਬਰਾਂ ਵਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਅਤੇ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਮੀਟਿੰਗਾਂ ਵਿਚ ਹਾਂ-ਪੱਖੀ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਹਾਲ ਹੀ ਵਿਚ 13 ਅਤੇ 18 ਅਗਸਤ ਦੀਆਂ ਨਿਰਧਾਰਿਤ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿਚ ਡੀ.ਏ. ਸਬੰਧੀ ਫਾਈਲ ‘ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵਲੋਂ ਫਾਈਲ ਨੂੰ ਮਨਜ਼ੂਰੀ ਨਾ ਦੇ ਕੇ ਵਾਪਸ ਭੇਜ ਦਿੱਤਾ ਗਿਆ। ਯੂਨੀਅਨ ਨੇ ਇਸ ਕਾਰਵਾਈ ਨੂੰ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਸਰਕਾਰ ਦੇ ਰਵੱਈਏ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਚੋਣਾਂ ਦੌਰਾਨ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਚੋਣ ਮੈਨੀਫੈਸਟੋ ਵਿਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਸ ਵਾਅਦੇ ਨੂੰ ਵੀ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਮਲੀ ਰੂਪ ਨਹੀਂ ਦਿੱਤਾ ਗਿਆ। ਅੱਜ ਵੀ ਕੰਪਿਊਟਰ ਅਧਿਆਪਕ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ ਅਤੇ “ਪਰਨਾਲਾ ਉੱਥੇ ਦਾ ਉੱਥੇ” ਵਾਲੀ ਸਥਿਤੀ ਬਣੀ ਹੋਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ 6ਵੇਂ ਤਨਖ਼ਾਹ ਕਮਿਸ਼ਨ ਸਬੰਧੀ ਐਲਾਨ ਅਤੇ 70 ਤੋਂ ਵੱਧ ਮੀਟਿੰਗਾਂ ਹੋਣ ਦੇ ਬਾਵਜੂਦ ਜੇਕਰ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਬਾਅਦ ਵੀ ਮਸਲਾ ਉੱਥੇ ਦਾ ਉੱਥੇ ਹੈ ਤਾਂ ਇਹ ਕੰਪਿਊਟਰ ਅਧਿਆਪਕਾਂ ਨਾਲ ਗੰਭੀਰ ਅਣਦੇਖੀ ਹੈ। ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪਸ਼ਟ ਕੀਤਾ ਕਿ ਹੁਣ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਕੰਪਿਊਟਰ ਅਧਿਆਪਕ ਸੰਤੁਸ਼ਟ ਨਹੀਂ ਹੋਣਗੇ। ਸਰਕਾਰ ਨੂੰ ਮੀਟਿੰਗਾਂ ਮੁਲਤਵੀ ਕਰਨ ਦੀ ਬਜਾਏ ਲੰਬਿਤ ਮੰਗਾਂ ‘ਤੇ ਤੁਰੰਤ ਠੋਸ ਅਤੇ ਸਮਾਂਬੱਧ ਫ਼ੈਸਲਾ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ। ਇਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਸਿੰਘ ਢਿੱਲੋਂ, ਗਗਨਦੀਪ ਸਿੰਘ, ਜਤਿੰਦਰ ਡੈਨੀਅਲ, ਗੁਰਜੀਤ ਸਿੰਘ, ਗਗਨ ਰੋੜਾ, ਸੁਭਾਸ਼ ਪਲਤਾ, ਆਕਾਸ਼ਦੀਪ ਮਿੱਤਲ, ਮਨਜੀਤ ਕੌਰ, ਜਗਜੀਤ ਕੌਰ, ਨਵਜੋਤ ਕੌਰ, ਸ਼ਿੰਦਰਪਾਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਮੈਡਮ ਇਸ਼ੂ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗੁਰਪਿਆਰ ਸਿੰਘ, ਕੁਲਦੀਪ ਸਿੰਘ, ਹਰਮਿੰਦਰ ਸਿੰਘ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ।