ਸੁਖਬੀਰ ਬਾਦਲ ਵਲੋਂ ਸੀਨੀ. ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਕਮੇਟੀ ’ਚ ਸ਼ਾਮਿਲ
ਕਿਸ਼ਨਪੁਰਾ ਕਲਾਂ, 20 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਕਪੂਰੇ ਨੂੰ ਰਾਜਸੀ ਮਾਮਲਿਆਂ ਬਾਰ ਬਣੀ ਕਮੇਟੀ ਪੀ. ਏ.
ਨ
ਨਵ ਨਿਯੁਕਤ ਰਾਜਿੰਦਰ ਸਿੰਘ ਕਪੂਰੇ, ਮੁੱਖ ਸੰਚਾਲਕ ਡਾ. ਗੁਰਪ੍ਰੀਤ ਸਿੰਘ ਢਿੱਲੋਂ
21-08-2026
ਕਿਸ਼ਨਪੁਰਾ ਕਲਾਂ, 20 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਕਪੂਰੇ ਨੂੰ ਰਾਜਸੀ ਮਾਮਲਿਆਂ ਬਾਰ ਬਣੀ ਕਮੇਟੀ ਪੀ.ਏ.ਸੀ. ਵਿਚ ਸ਼ਾਮਲ ਕਰਕੇ ਮੋਗਾ ਜ਼ਿਲ੍ਹੇ ਅਤੇ ਹਲਕਾ ਧਰਮਕੋਟ ਦੇ ਪਿੰਡ ਕਪੂਰੇ ਨੂੰ ਵੱਡਾ ਮਾਣ ਦਿੱਤਾ। ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਨਜ਼ਦੀਕੀ ਰਿਸ਼ਤੇਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਮੁੱਖ ਸੰਚਾਲਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਕਿਸ਼ਨਪੁਰਾ ਕਲਾਂ ਨੇ ਕਿਹਾ ਕਿ ਰਾਜਿੰਦਰ ਸਿੰਘ ਕਪੂਰੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਅੱਗੇ ਹੋਕੇ ਕੰਮ ਕੀਤਾ ਹੈ ਅਤੇ ਹੁਣ ਪਾਰਟੀ ਹਾਈਕਮਾਂਡ ਵਲੋਂ ਜੋ ਉਨ੍ਹਾਂ ਨੂੰ ਮਾਣ ਸਤਿਕਾਰ ਦੇ ਕੇ ਵੱਡੇ ਅਹੁਦੇ ਨਾਲ ਨਿਵਾਜਿਆ ਹੈ। ਕਸਬਾ ਕਿਸ਼ਨਪੁਰਾ ਕਲਾਂ ਦੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਮੁੱਖ ਸੰਚਾਲਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਵਰਗੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਅਤਿ ਨਜ਼ਦੀਕੀ ਸਾਥੀ ਸਵਰਗੀ ਗੁਰਬਖ਼ਸ਼ ਸਿੰਘ ਕਪੂਰੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇ ਪੁੱਤਰ ਹਨ, ਉਨ੍ਹਾਂ ਦੇ ਕਣ-ਕਣ ‘ਚ ਸ਼੍ਰੋਮਣੀ ਅਕਾਲੀ ਦਲ ਵਸਿਆ ਹੋਇਆ ਹੈ, ਇਸ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕਰਦੇ ਜਿਨ੍ਹਾਂ ਨੇ ਰਾਜਿੰਦਰ ਸਿੰਘ ਕਪੂਰੇ ਨੂੰ ਮਾਣ ਬਖ਼ਸ਼ਿਆ ਹੈ। ਡਾ. ਢਿੱਲੋਂ ਨੇ ਕਿਹਾ ਕਿ ਪਾਰਟੀ ਲਈ ਹੋਰ ਉਤਸ਼ਾਹਿਤ ਨਾਲ ਕੰਮ ਕਰਨ ਦੇ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਹੈ, ਜਿਸ ਦਾ ਜਨਮ ਪੰਜਾਬ ਵਿਚ ਹੋਇਆ ਜਦ ਕਿ ਦੂਸਰੀਆਂ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ।