21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਖਬੀਰ ਬਾਦਲ ਵਲੋਂ ਸੀਨੀ. ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਕਮੇਟੀ ’ਚ ਸ਼ਾਮਿਲ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਗਾ ਸ਼ਹਿਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 21-08-2026
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਗਾ ਸ਼ਹਿਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿਚ ਧਾਰਮਿਕ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਯਾਤਰਾ ਸੁਖਦਾਇਕ, ਸੁਰੱਖਿਅਤ ਅਤੇ ਮੰਗਲਮਈ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸ਼ਰਧਾਲੂ ਆਰਥਿਕ ਜਾਂ ਹੋਰ ਕਾਰਨਾਂ ਕਰ ਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ। ਅਜਿਹੇ ਲੋਕਾਂ ਲਈ ਇਹ ਯੋਜਨਾ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਕੇ ਉਨ੍ਹਾਂ ਨੂੰ ਆਤਮਿਕ ਅਤੇ ਮਾਨਸਿਕ ਸੰਤੁਸ਼ਟੀ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਅਤੇ ਹਰਿਦੁਆਰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਹਨ, ਜਿੱਥੇ ਜਾ ਕੇ ਸ਼ਰਧਾਲੂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨਗੇ। ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਯਾਤਰਾ ਨੂੰ ਸ਼ਾਂਤੀਪੂਰਵਕ ਤੇ ਅਨੁਸ਼ਾਸਨ ਵਿਚ ਰਹਿ ਕੇ ਪੂਰਾ ਕਰਨ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਰੇ ਸ਼ਰਧਾਲੂਆਂ ਦੀ ਇਹ ਪਵਿੱਤਰ ਯਾਤਰਾ ਸੁਖਦਾਇਕ ਅਤੇ ਮੰਗਲਮਈ ਹੋਵੇ ਅਤੇ ਪ੍ਰਮਾਤਮਾ ਸਭ ਨੂੰ ਤੰਦਰੁਸਤੀ, ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ੇ। ਇਸ ਮੌਕੇ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਕੌਂਸਲਰ ਦਵਿੰਦਰ ਤਿਵਾੜੀ, ਰਮਨ ਮੱਕੜ, ਤੀਰਥ ਸਿੰਘ ਅਤੇ ਸੰਜੇ ਸ਼ਰਮਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰ, ਵਰਕਰ ਅਤੇ ਵੱਡੀ ਗਿਣਤੀ ਵਿਚ ਤੀਰਥ ਯਾਤਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਸਦਭਾਵਨਾ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24