21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟੀ.ਐਲ.ਐਫ. ਸਕੂਲ ਵਿਚ ਸਦਭਾਵਨਾ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 21-08-2026
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਦਭਾਵਨਾ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਾਂਤੀ, ਏਕਤਾ, ਸਦਭਾਵਨਾ, ਭਾਈਚਾਰੇ ਅਤੇ ਆਪਸੀ ਸਨਮਾਨ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਅਤੇ ਸਾਂਝੀਵਾਲਤਾ ਵਾਲਾ ਮਾਹੌਲ ਕਾਇਮ ਰੱਖਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਭਿੰਨਤਾ ਵਿਚ ਏਕਤਾ ਦੀ ਭਾਵਨਾ ਨੂੰ ਅਪਣਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣ ਕੇ ਸ਼ਾਂਤਮਈ ਅਤੇ ਤਰੱਕੀਸ਼ੀਲ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਸਦਭਾਵਨਾ ਦਿਵਸ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਏਕਤਾ, ਦਇਆ, ਸਹਿਣਸ਼ੀਲਤਾ ਅਤੇ ਕੌਮੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਦਭਾਵਨਾ ਦਿਵਸ ਸਾਨੂੰ ਸ਼ਾਂਤੀ, ਏਕਤਾ, ਭਾਈਚਾਰੇ ਅਤੇ ਆਪਸੀ ਸਨਮਾਨ ਦੀ ਮਹੱਤਤਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਨ ਦਾ ਸੰਕਲਪ ਲੈਣ, ਆਪਣੇ ਵਿਹਾਰ ਵਿਚ ਨਿਮਰਤਾ, ਸਹਿਣਸ਼ੀਲਤਾ ਅਤੇ ਦਇਆ ਨੂੰ ਸਥਾਨ ਦੇਣ ਅਤੇ ਆਪਣੇ ਆਲੇ-ਦੁਆਲੇ ਸ਼ਾਂਤੀ ਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਾਂਤੀ, ਸਦਭਾਵਨਾ, ਸਹਿਣਸ਼ੀਲਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਸੰਕਲਪ ਲਿਆ। ਸਕੂਲ ਪ੍ਰਬੰਧਨ ਵਲੋਂ ਕਿਹਾ ਗਿਆ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਭਰਪੂਰ ਗਲੋਬਲ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਚੌਕੀਦਾਰਾਂ ਨੇ ਮੰਗਾਂ ਨਾ ਮੰਨਣ ’ਤੇ 7 ਸਤੰਬਰ ਨੂੰ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਅਗਲੀ ਖ਼ਬਰ ਸੁਖਬੀਰ ਬਾਦਲ ਵਲੋਂ ਸੀਨੀ. ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਪੀ.ਏ.ਸੀ. ਕਮੇਟੀ ’ਚ ਸ਼ਾਮਿਲ
Ad Position 24