ਜੀ.ਐੱਨ. ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਨੱਥੂਵਾਲਾ ਗਰਬੀ, 20 ਅਗਸਤ (ਨਵਦੀਪ ਸਿੰਘ)-ਜੀ. ਐੱਨ.
ਨੱਥੂਵਾਲਾ ਗਰਬੀ, 20 ਅਗਸਤ (ਨਵਦੀਪ ਸਿੰਘ)-ਜੀ.ਐੱਨ. ਕਾਨਵੈਂਟ ਸਕੂਲ ਭਲੂਰ (ਮੋਗਾ) ਵਿਖੇ ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਅਤੇ ਪਰੰਪਰਾਵਾਂ ਨਾਲ ਜੁੜਿਆ ਖ਼ੂਬਸੂਰਤ ਤਿਉਹਾਰ ਤੀਆਂ ਬੜੇ ਉਤਸ਼ਾਹ, ਖ਼ੁਸ਼ੀ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗਾਂ ਵਿਚ ਰੰਗਿਆਂ ਨਜ਼ਰ ਆਇਆ। ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਫੁਲਕਾਰੀ, ਪੰਜਾਬੀ ਸੂਟ ਅਤੇ ਪਰਾਂਦੇ ਆਦਿ ਨਾਲ ਸਜ-ਧਜ ਕੇ ਪੰਜਾਬੀ ਸਭਿਆਚਾਰ ਦੀ ਮਨਮੋਹਕ ਝਲਕ ਪੇਸ਼ ਕੀਤੀ। ਵਿਦਿਆਰਥਣਾਂ ਵਲੋਂ ਪੰਜਾਬੀ ਲੋਕ-ਗੀਤਾਂ, ਗਿੱਧੇ, ਬੋਲੀਆਂ ਅਤੇ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ। ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਸਾਡੀ ਵਿਲੱਖਣ ਪਹਿਚਾਣ ਅਤੇ ਅਮੀਰ ਵਿਰਾਸਤ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਸਭਿਆਚਾਰਕ ਪਰੰਪਰਾਵਾਂ ਅਤੇ ਲੋਕ-ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਮਾਗਮ ਖ਼ੁਸ਼ੀਆਂ, ਉਤਸ਼ਾਹ ਅਤੇ ਪੰਜਾਬੀ ਸਭਿਆਚਾਰ ਦੀਆਂ ਮਿੱਠੀਆਂ ਯਾਦਾਂ ਨਾਲ ਸੰਪੰਨ ਹੋਇਆ। ਤੀਆਂ ਦਾ ਇਹ ਸਮਾਗਮ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇਕ ਅਨੰਦਮਈ ਅਤੇ ਯਾਦਗਾਰ ਅਨੁਭਵ ਬਣ ਗਿਆ।