20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੰਤ ਦਰਬਾਰਾ ਸਿੰਘ ਕਾਲਜ ਲੋਪੋ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

ਨਿਹਾਲ ਸਿੰਘ ਵਾਲਾ, 20 ਅਗਸਤ (ਸੁਖਦੇਵ ਸਿੰਘ ਖਾਲਸਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਈ ਸੈਸ਼ਨ 2026 ਦੌਰਾਨ ਲਈਆਂ ਗਈਆਂ ਪ੍ਰੀਖਿਆ ’ਚ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ ਲੋਪੋ ਦੇ ਬੀ. ਸੀ.

Ad Position 21
No active advertisement
ਅਜੀਤ ਡੈਸਕ 21-08-2026
ਨਿਹਾਲ ਸਿੰਘ ਵਾਲਾ, 20 ਅਗਸਤ (ਸੁਖਦੇਵ ਸਿੰਘ ਖਾਲਸਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਈ ਸੈਸ਼ਨ 2026 ਦੌਰਾਨ ਲਈਆਂ ਗਈਆਂ ਪ੍ਰੀਖਿਆ ’ਚ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ ਲੋਪੋ ਦੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ| ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਸਿੱਖਿਆ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਵਾਸੀ ਮੱਲੇਆਣਾ ਨੇ 8.25 ਕਰੈਡਿਟ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਸਥਾਨ ਅਤੇ ਮਹਿਕਪ੍ਰੀਤ ਕੌਰ ਪੁੱਤਰੀ ਜਸਵੰਤ ਸਿੰਘ ਰਸੂਲਪੁਰ ਅਤੇ ਨਵਦੀਪ ਧਾਲੀਵਾਲ ਪੁੱਤਰੀ ਮੁਖਤਿਆਰ ਸਿੰਘ ਧਾਲੀਵਾਲ ਸਿੰਘ ਬਿਲਾਸਪੁਰ ਨੇ 8.08 ਕਰੈਡਿਟ ਪ੍ਰਾਪਤ ਕਰਕੇ ਕਾਲਜ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ| ਇਸੇ ਤਰ੍ਹਾਂ ਅਮਨਦੀਪ ਕੌਰ ਪੁੱਤਰੀ ਜਸਵੀਰ ਸਿੰਘ ਸਮਾਧ ਭਾਈ ਨੇ 8 ਕਰੈਡਿਟ ਪ੍ਰਾਪਤ ਕਰਕੇ ਕਾਲਜ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ| ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ, ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ, ਬੀਬੀ ਰਮਨਦੀਪ ਕੌਰ ਅਤੇ ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕੰਪਿਊਟਰ ਵਿਭਾਗ ਦੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ| ਇਸ ਤੋਂ ਇਲਾਵਾ ਕਾਲਜ ਦੀ ਕੋਆਰਡੀਨੇਟਰ ਡਾ . ਬਲਵਿੰਦਰ ਕੌਰ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕਿਹਾ ਕੰਪਿਊਟਰ ਵਿਭਾਗ ਦੀ ਐਚ.ਓ.ਡੀ. ਮਨਜਿੰਦਰ ਕੌਰ ਅਤੇ ਸਮੂਹ ਕੰਪਿਊਟਰ ਸਟਾਫ ਦੀ ਕਠਨ ਮਿਹਨਤ ਅਤੇ ਸਮਰਪਣ ਸਦਕਾ ਹੀ ਇਹ ਸ਼ਾਨਦਾਰ ਨਤੀਜੇ ਸੰਭਵ ਹੋ ਸਕੇ|
Ad Position 22
No active advertisement
ਪਿਛਲੀ ਖ਼ਬਰ ਪੰਡਤ ਜਗਦੀਸ ਸਿੰਘ ਬਿਲਾਸਪੁਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਨੂੰ ਸਵੱਛ ਸ਼ਹਿਰ ਬਣਾਉਣ ਲਈ ਕੀਤਾ ਜਾਗਰੂਕ
Ad Position 24