20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਡਤ ਜਗਦੀਸ ਸਿੰਘ ਬਿਲਾਸਪੁਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸਰਧਾ ਦੇ ਫ਼ੁੱਲ ਭੇਟ

ਨਿਹਾਲ ਸਿੰਘ ਵਾਲਾ, 19 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਜਨਤਾ ਪਾਰਟੀ ਦੇ ਬਲਾਕ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਬਿਲਾਸਪੁਰ ਦੇ ਸਤਿਕਾਰਯੋਗ ਪਿਤਾ ਜਗਦੀਸ਼ ਸਿੰਘ ਉਰਫ਼ ਮਿੱਠੂ ਪੰਡਤ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਮਾਲੂਸਰ ਸਾਹਿਬ ਪਿੰਡ ਬਿਲਾਸਪੁਰ ਵਿਖੇ ਵੱਖ-ਵੱਖ ਸਿਆਸੀ, ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ। ਪੰਡਤ ਜਗਦੀਸ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਜੋਤ ਕਮਲ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 21-08-2026
ਨਿਹਾਲ ਸਿੰਘ ਵਾਲਾ, 19 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਜਨਤਾ ਪਾਰਟੀ ਦੇ ਬਲਾਕ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਬਿਲਾਸਪੁਰ ਦੇ ਸਤਿਕਾਰਯੋਗ ਪਿਤਾ ਜਗਦੀਸ਼ ਸਿੰਘ ਉਰਫ਼ ਮਿੱਠੂ ਪੰਡਤ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਮਾਲੂਸਰ ਸਾਹਿਬ ਪਿੰਡ ਬਿਲਾਸਪੁਰ ਵਿਖੇ ਵੱਖ-ਵੱਖ ਸਿਆਸੀ, ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ। ਪੰਡਤ ਜਗਦੀਸ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਜੋਤ ਕਮਲ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਹਲਕਾ ਇੰਚਾਰਜ ਰਿਟਾਇਰਡ ਐਸ.ਪੀ. ਮੁਖਤਿਆਰ ਸਿੰਘ ਨੇ ਕਿਹਾ ਕਿ ਪੰਡਤ ਜਗਦੀਸ਼ ਸਿੰਘ ਨੇ ਜਿੱਥੇ ਫ਼ੌਜ ਵਿਚ ਰਹਿੰਦੇ ਹੋਏ ਦੇਸ਼ ਦੀ ਸੇਵਾ ਕੀਤੀ ਉੱਥੇ ਫ਼ੌਜ ਵਿਚੋਂ ਰਿਟਾਇਰ ਹੋਣ ਤੋਂ ਬਾਅਦ ਵੀ ਸਮਾਜ ਵਿਚ ਇਕ ਜ਼ਿੰਮੇਵਾਰ ਨਾਗਰਿਕ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋੜਵੰਦਾਂ ਦੀ ਮਦਦ ਕੀਤੀ ਅਤੇ ਆਪਣੇ ਬੱਚਿਆਂ ਨੂੰ ਵੀ ਉਚ ਸਿੱਖਿਆ ਦੇ ਨਾਲ-ਨਾਲ ਸਮਾਜ ਦੀ ਸੇਵਾ ਦੀ ਪ੍ਰੇਰਨਾ ਦਿੱਤੀ। ਆਗੂਆਂ ਨੇ ਕਿਹਾ ਕਿ ਪੰਡਤ ਜਗਦੀਸ ਸਿੰਘ ਦਾ ਸਪੁੱਤਰ ਵਿਨੋਦ ਕੁਮਾਰ ਸ਼ਰਮਾ ਆਪਣੇ ਪਿਤਾ ਦੇ ਦਿਖਾਏ ਮਾਰਗ ‘ਤੇ ਚਲਦੇ ਹੋਏ ਸਮਾਜ ਦੀ ਸੇਵਾ ਲਈ ਸਮਰਪਿਤ ਹਨ। ਸ਼ਰਧਾਂਜਲੀ ਸਮਾਗਮ ਵਿਚ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਖਣਮੁੱਖ ਭਾਰਤੀ ਪੱਤੋ, ਡਾ. ਅਜੇ ਕਾਂਸਲ, ਸਾਬਕਾ ਐਮ.ਪੀ. ਕੇਵਲ ਸਿੰਘ, ਭੁਪਿੰਦਰ ਸਿੰਘ ਧਾਲੀਵਾਲ ਮਧੇਕੇ, ਮੇਜਰ ਸਿੰਘ ਸੈਦੋਕੇ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ, ਸੋਮਨਾਥ, ਬਲਜੀਤ ਸ਼ਰਮਾ, ਐਡਵੋਕੇਟ ਬਵਨ ਗੋਇਲ, ਸੋਨੀ ਭੱਟੀ ਬਿਲਾਸਪੁਰ, ਵਿਜੇ ਸ਼ਰਮਾ, ਭੁਪਿੰਦਰ ਸਿੰਘ ਧਾਲੀਵਾਲ, ਓਮਾਂਕਾਂਤ ਜੋਸ਼ੀ, ਜਤਿੰਦਰ ਜੋਸ਼ੀ, ਭੁਪਿੰਦਰ ਜੋੜਾ, ਦੀਪਕ ਤਲਵਾੜ, ਜਸਪ੍ਰੀਤ ਨੈਣੇ ਵਾਲ, ਅਵਤਾਰ ਸਿੰਘ ਤਾਰੀ ਮਾਛੀਕੇ, ਗੁਰਦੇਵ ਸਿੰਘ ਭਾਗੀਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਧਰਤੀ ਦਾ ਹੀਰਾ ਹਨ ਤਰੁਣ ਚੁੱਘ, ਹਰ ਜ਼ਿੰਮੇਵਾਰੀ ’ਤੇ ਖਰੇ ਉਤਰੇ-ਵਿਜੇ ਸ਼ਰਮਾ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਕਾਲਜ ਲੋਪੋ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24