20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਾਬਾ ਜਸਵੰਤ ਸਿੰਘ ਸਕੂਲ ਰੌਂਤਾ ’ਚ ਜ਼ੋਨ ਪੱਧਰੀ ਫੁੱਟਬਾਲ ਅਤੇ ਹੈਂਡਬਾਲ ਖੇਡਾਂ ਦਾ ਸ਼ਾਨਦਾਰ ਆਗਾਜ਼

ਨਿਹਾਲ ਸਿੰਘ ਵਾਲਾ, 20 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਪ੍ਰਿੰਸੀਪਲ ਰਾਮ ਸਿੰਘ ਰੌਂਤਾ ਦੀ ਅਗਵਾਈ ‘ਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਖੇਡ ਗਰਾਊਂਡ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਖੇਡ ਅਫ਼ਸਰ ਅਤੇ ਸਪੋਰਟਸ ਕੋਆਰਡੀਨੇਟਰ ਮੋਗਾ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ੋਨ ਪੱਤੋ ਹੀਰਾ ਸਿੰਘ ਦੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਇੰਦਰਜੀਤ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਖਾਈ ਦੀ ਨਿਗਰਾਨੀ ਹੇਠ ਦੋ ਰੋਜ਼ਾ ਟੂਰਨਾਮੈਂਟ ਦੀ ਅਰੰਭਤਾ ਹੋਈ। ਇਸ ਮੌਕੇ ਜ਼ੋਨ ਪ੍ਰਧਾਨ ਸ੍ਰੀਮਤੀ ਇੰਦਰਜੀਤ ਕੌਰ ਮੁੱਖ ਅਧਿਆਪਕਾ ਸ.

Ad Position 21
No active advertisement
ਅਜੀਤ ਡੈਸਕ 21-08-2026
ਨਿਹਾਲ ਸਿੰਘ ਵਾਲਾ, 20 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਪ੍ਰਿੰਸੀਪਲ ਰਾਮ ਸਿੰਘ ਰੌਂਤਾ ਦੀ ਅਗਵਾਈ ‘ਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦੇ ਖੇਡ ਗਰਾਊਂਡ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਖੇਡ ਅਫ਼ਸਰ ਅਤੇ ਸਪੋਰਟਸ ਕੋਆਰਡੀਨੇਟਰ ਮੋਗਾ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ੋਨ ਪੱਤੋ ਹੀਰਾ ਸਿੰਘ ਦੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਇੰਦਰਜੀਤ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਖਾਈ ਦੀ ਨਿਗਰਾਨੀ ਹੇਠ ਦੋ ਰੋਜ਼ਾ ਟੂਰਨਾਮੈਂਟ ਦੀ ਅਰੰਭਤਾ ਹੋਈ। ਇਸ ਮੌਕੇ ਜ਼ੋਨ ਪ੍ਰਧਾਨ ਸ੍ਰੀਮਤੀ ਇੰਦਰਜੀਤ ਕੌਰ ਮੁੱਖ ਅਧਿਆਪਕਾ ਸ.ਹ.ਸ. ਖਾਈ ਨੇ ਦੋ ਰੋਜ਼ਾ ਖੇਡਾਂ ਦਾ ਰਸਮੀ ਆਗਾਜ਼ ਰੀਬਨ ਕੱਟ ਕੇ ਕੀਤਾ। ਸਕੂਲ ਮੈਨੇਜਮੈਂਟ ਅਤੇ ਸਕੂਲ ਪ੍ਰਿੰਸੀਪਲ ਰਾਮ ਸਿੰਘ ਰੌਂਤਾ ਨੇ ਬਾਹਰੋਂ ਆਏ ਹੋਏ ਕੋਚ, ਡੀ.ਪੀ.ਈ., ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਨ੍ਹਾਂ ਖੇਡ ਮੁਕਾਬਲਿਆਂ ‘ਚ ਗਰੀਨ ਵੈਲੀ ਕਾਨਵੈਂਟ ਸਕੂਲ, ਕਮਲਾ ਨਹਿਰੂ ਸਕੂਲ, ਰਾਇਲ ਕਾਨਵੈਂਟ ਸਕੂਲ, ਸਕੂਲ ਆਫ਼ ਐਮੀਂਨੈਂਸ ਸਕੂਲ ਨਿਹਾਲ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਦੀਦਾਰੇ ਵਾਲਾ ਅਤੇ ਐਮ. ਜੀ. ਕਾਨਵੈਂਟ ਸਕੂਲ ਹਿੰਮਤਪੁਰਾ ਦੀਆਂ ਟੀਮਾਂ ਅੰਡਰ 14, 17 ਤੇ 19 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ । ਇਸ ਮੌਕੇ ਜ਼ੋਨ ਪ੍ਰਧਾਨ ਸ਼੍ਰੀਮਤੀ ਇੰਦਰਜੀਤ ਕੌਰ, ਭੁਪਿੰਦਰ ਸਿੰਘ ਖਾਈ ਸਾਬਕਾ ਮੁੱਖ ਅਧਿਆਪਕ ਮਧੇਕੇ, ਦਵਿੰਦਰਪਾਲ ਸਿੰਘ ਲੈਕ. ਫਿਜ਼ੀਕਲ ਕਮੇਟੀ ਮੈਂਬਰ, ਡੀ.ਪੀ.ਈ. ਗਗਨਦੀਪ ਸਿੰਘ, ਜਾਫ਼ਰ ਖਾਨ, ਹਰਜੀਤ ਸਿੰਘ, ਵਿਨੋਦ ਸਿੰਘ, ਮਨੋਜ ਕੁਮਾਰ, ਕਰਨਦੀਪ ਸਿੰਘ, ਗੁਰਚਰਨ ਸਿੰਘ, ਸ੍ਰੀਮਤੀ ਕਰਮਜੀਤ ਕੌਰ, ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ, ਕੋਆਰਡੀਨੇਟਰ ਰਮਨਪ੍ਰੀਤ ਕੌਰ, ਸੁਖਦੇਵ ਸਿੰਘ, ਲੱਖਾ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਵੀਰਪਾਲ ਕੌਰ ਆਦਿ ਹਾਜ਼ਰ ਸਨ ਅਤੇ ਸਟੇਜ ਦਾ ਸੰਚਾਲਨ ਸ੍ਰੀਮਤੀ ਅਨੂੰਦੀਪ ਕੌਰ ਨੇ ਬਾਖ਼ੂਬੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਆਗਾਮੀ ਚੋਣਾਂ ਨੂੰ ਲੈ ਕੇ ਹਲਕੇ ਅੰਦਰ ਚੋਣ ਮੁਹਿੰਮ ਕੀਤੀ ਤੇਜ਼ ਅਗਲੀ ਖ਼ਬਰ ਰੁੱਖਾਂ ਤੋਂ ਬਗੈਰ ਸਾਡਾ ਜੀਵਨ ਅਧੂਰਾ ਹੈ-ਉੱਘੇ ਸਮਾਜ ਸੇਵੀ ਭਿੰਦਾ ਨੈਸਲੇ
Ad Position 24