20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਆਗਾਮੀ ਚੋਣਾਂ ਨੂੰ ਲੈ ਕੇ ਹਲਕੇ ਅੰਦਰ ਚੋਣ ਮੁਹਿੰਮ ਕੀਤੀ ਤੇਜ਼

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹਲਕਾ ਮੋਗਾ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਡੋਰ ਟੂ ਡੋਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 21-08-2026
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹਲਕਾ ਮੋਗਾ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਡੋਰ ਟੂ ਡੋਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਪਿੰਡਾਂ ਵਿਚ ਹੋ ਰਹੀਆਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਮੁੜ ਵਿਸ਼ਵਾਸ ਪੈਦਾ ਹੋ ਰਿਹਾ ਹੈ ਅਤੇ ਵਰਕਰ ਵੀ ਪੂਰੇ ਉਤਸ਼ਾਹ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਹਲਕਾ ਮੋਗਾ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨੇੜਿਉਂ ਸਮਝਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ, ਸਫ਼ਾਈ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਸਬੰਧੀ ਲੋਕਾਂ ਵਲੋਂ ਜੋ ਮਸਲੇ ਉਠਾਏ ਜਾ ਰਹੇ ਹਨ, ਉਨ੍ਹਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤਾਂ ਹਲਕਾ ਮੋਗਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਚੋਣਾਂ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ 24 ਨੂੰ ਵਿੱਤ ਮੰਤਰੀ ਦੀ ਮੀਟਿੰਗ ਦਾ ਬਾਈਕਾਟ ਅਗਲੀ ਖ਼ਬਰ ਬਾਬਾ ਜਸਵੰਤ ਸਿੰਘ ਸਕੂਲ ਰੌਂਤਾ ’ਚ ਜ਼ੋਨ ਪੱਧਰੀ ਫੁੱਟਬਾਲ ਅਤੇ ਹੈਂਡਬਾਲ ਖੇਡਾਂ ਦਾ ਸ਼ਾਨਦਾਰ ਆਗਾਜ਼
Ad Position 24