22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਦੇ ਮੈਂਬਰ ਨਿਯੁਕਤ

ਨਿਹਾਲ ਸਿੰਘ ਵਾਲਾ, 21 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀ ਹਾਈ ਕਮਾਂਡ ਵਲੋਂ ਚਲਾਈ ਜਾ ਰਹੀ ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸੰਜੀਤ ਸਿੰਘ ਸਨੀ ਮੋਗਾ ਦੀ ਸਿਫ਼ਾਰਸ਼ ‘ਤੇ ਸਾਬਕਾ ਸਰਪੰਚ ਅਜੀਤਵਾਲ ਸਿੰਘ ਰਣੀਆਂ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਕੋਰ ਕਮੇਟੀ (ਪੀ.ਏ.ਸੀ.) ਦੇ ਨਵ ਨਿਯੁਕਤ ਮੈਂਬਰ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ। 22-08-2026
ਨਿਹਾਲ ਸਿੰਘ ਵਾਲਾ, 21 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀ ਹਾਈ ਕਮਾਂਡ ਵਲੋਂ ਚਲਾਈ ਜਾ ਰਹੀ ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸੰਜੀਤ ਸਿੰਘ ਸਨੀ ਮੋਗਾ ਦੀ ਸਿਫ਼ਾਰਸ਼ ‘ਤੇ ਸਾਬਕਾ ਸਰਪੰਚ ਅਜੀਤਵਾਲ ਸਿੰਘ ਰਣੀਆਂ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਅੰਦਰ ਅਕਾਲੀ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਕੇ ਪਾਰਟੀ ਦੀ ਮਜ਼ਬੂਤੀ ਲਈ ਸਰਕਲ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ‘ਤੇ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਸੰਜੀਤ ਸਿੰਘ ਸਨੀ ਮੋਗਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਵਰਕਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਧਰਮਜੀਤ ਸਿੰਘ ਗਿੱਲ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24