22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜੀ.ਐਨ. ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨ ਖੇਡਾਂ ’ਚ ਮਾਰੀਆਂ ਮੱਲਾਂ

ਨੱਥੂਵਾਲਾ ਗਰਬੀ, 21 ਅਗਸਤ (ਨਵਦੀਪ ਸਿੰਘ)-ਪਿਛਲੇ ਦਿਨੀਂ ਬਾਘਾ ਪੁਰਾਣਾ ਜ਼ੋਨ ਦੀਆਂ ਖੇਡਾਂ ਅਧੀਨ ਸਰਕਲ ਕਬੱਡੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜੀ.

Ad Position 21
No active advertisement
ਅਜੀਤ ਡੈਸਕ 22-08-2026
ਨੱਥੂਵਾਲਾ ਗਰਬੀ, 21 ਅਗਸਤ (ਨਵਦੀਪ ਸਿੰਘ)-ਪਿਛਲੇ ਦਿਨੀਂ ਬਾਘਾ ਪੁਰਾਣਾ ਜ਼ੋਨ ਦੀਆਂ ਖੇਡਾਂ ਅਧੀਨ ਸਰਕਲ ਕਬੱਡੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜੀ.ਐਨ. ਕਾਨਵੈਂਟ ਸਕੂਲ ਭਲੂਰ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਵੀ ਜ਼ੋਨ ਪੱਧਰ ‘ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ। ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਰਮਨਦੀਪ ਕੌਰ ਵਲੋਂ ਜ਼ੋਨ ਜੇਤੂ ਟੀਮਾਂ ਅਤੇ ਖਿਡਾਰਨਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ। ਉਨ੍ਹਾਂ ਨੇ ਖਿਡਾਰਨਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਆਉਣ ਵਾਲੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੂਰਨ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਅਗਲੀ ਖ਼ਬਰ ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਦੇ ਮੈਂਬਰ ਨਿਯੁਕਤ
Ad Position 24