ਭਾਈ ਰੂਪ ਚੰਦ ਮਾਡਲ ਹਾਈ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ
ਸਮਾਧ ਭਾਈ, 21 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਵਿਦਿਆਰਥਣਾਂ ਨੇ ਪੰਜਾਬੀ ਸੂਟ ਪਹਿਨ ਕੇ ਗਿੱਧਾ, ਲੋਕ - ਗੀਤ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ।
ਭ
ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਤੀਆਂ ਦੇ ਤਿਉਹਾਰ ਮੌਕੇ ਗਿੱਧਾ ਪਾਉਂਦੀਆਂ ਵਿਦਿਆਰਥਣਾਂ। ਤਸਵੀਰ : ਜਗਰੂਪ ਸਿੰਘ ਸਰੋਆ
22-08-2026
ਸਮਾਧ ਭਾਈ, 21 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਵਿਦਿਆਰਥਣਾਂ ਨੇ ਪੰਜਾਬੀ ਸੂਟ ਪਹਿਨ ਕੇ ਗਿੱਧਾ, ਲੋਕ - ਗੀਤ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਵੱਲੋਂ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮਾਗਮ ਦੌਰਾਨ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦਾ ਜੋ ਸੰਦੇਸ਼ ਦਿੱਤਾ ਉਸ ਨੇ ਹਾਜ਼ਰੀਨ ਦੇ ਮਨਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਭਰ ਦਿੱਤਾ। ਇਸ ਸਮੇਂ ਕਿਰਨਜੀਤ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਸੁਖਚਰਨਜੀਤ ਸਿੰਘ, ਸੁਖਪ੍ਰੀਤ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ, ਹਰਦੀਪ ਕੌਰ, ਰਮਨ, ਬਲਜੀਤ ਕੌਰ, ਪਾਹੁਲ, ਇੰਦਰਜੀਤ ਕੌਰ ਆਦਿ ਹਾਜ਼ਰ ਸਨ।