ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਤੇ ਉੱਘੇ ਸਮਾਜ ਸੇਵੀ ਐਡਵੋਕੇਟ ਰਾਣੂੰ ਗਿੱਲ ਕੈਨੇਡਾ ਨੇ ਡਾ. ਹਮਦਰਦ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ
ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ, ਪਦਮ ਵਿਭੂਸ਼ਨ ਅਵਾਰਡ ਨਾਲ ਸਨਮਾਨਿਤ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦਾ ਜਨਮ ਦਿਨ ਉਪ ਦਫ਼ਤਰ ਮੋਗਾ ਮੋਗਾ ਵਲੋਂ ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਤੀਸਰਾ ਵਿਸ਼ਾਲ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਲਗਾ ਕੇ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ ਤੇ ਡਾ.
ਚ
ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਤੇ ਰਣਵਿੰਦਰ ਸਿੰਘ ਰਾਣੂੰ ਗਿੱਲ।
22-08-2026
ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ, ਪਦਮ ਵਿਭੂਸ਼ਨ ਅਵਾਰਡ ਨਾਲ ਸਨਮਾਨਿਤ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦਾ ਜਨਮ ਦਿਨ ਉਪ ਦਫ਼ਤਰ ਮੋਗਾ ਮੋਗਾ ਵਲੋਂ ਜ਼ਿਲ੍ਹਾ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਤੀਸਰਾ ਵਿਸ਼ਾਲ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਲਗਾ ਕੇ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ ਤੇ ਡਾ. ਹਮਦਰਦ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮੁਬਾਰਕਬਾਦ ਵੀ ਦਿੱਤੀ। ਕੈਨੇਡਾ ਤੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਤੇ ਉੱਘੇ ਸਮਾਜ ਸੇਵੀ ਰਣਵਿੰਦਰ ਸਿੰਘ ਰਾਣੂੰ ਗਿੱਲ ਨੇ ਫ਼ੋਨ ਰਾਹੀਂ ਜਿੱਥੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ‘ਅਜੀਤ’ ਉਪ ਦਫ਼ਤਰ ਦੀ ਸਮੁੱਚੀ ਟੀਮ ਨੂੰ ਸਫਲਤਾ ਪੂਰਵਕ ਖ਼ੂਨਦਾਨ ਕੈਂਪ ਲਗਾਉਣ ‘ਤੇ ਉਨ੍ਹਾਂ ਨੂੰ ਵੀ ਮੁਬਾਰਕਬਾਦ ਦਿੱਤੀ। ਰਿੰਪੀ ਤੇ ਰਾਣੂੰ ਨੇ ਕਿਹਾ ਕਿ ‘ਅਜੀਤ’ ਉਪ ਦਫ਼ਤਰ ਮੋਗਾ ਦਾ ਇਹ ਇਕ ਬਹੁਤ ਹੀ ਸਾਰਥਿਕ ਉੱਦਮ ਹੈ ਜੋ ਲਗਾਤਾਰ ਉਨ੍ਹਾਂ ਦੇ ਜਨਮ ਦਿਨ ‘ਤੇ ਖ਼ੂਨਦਾਨ ਕੈਂਪ ਲਗਾ ਕੇ ਮਨੁੱਖਤਾ ਦੀ ਵਡਮੁੱਲੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਜਿਸ ਦਾ ਅੱਜ ਤੱਕ ਕੋਈ ਬਦਲ ਨਹੀਂ ਮਿਲਿਆ ਤੇ ਖ਼ੂਨਦਾਨੀਆਂ ਵਲੋਂ ਕੀਤਾ ਗਿਆ ਖ਼ੂਨਦਾਨ ਅਨੇਕਾਂ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਆਪਣੇ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੀ ਤੰਦਰੁਸਤੀ ਤੇ ਲੰਮੀ ਉਮਰ ਦੀ ਕਾਮਨਾ ਕੀਤੀ।