21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪਾਥਵੇਅਜ਼ ਸਕੂਲ ਨੇ 29ਵੀਂਆਂ ਜ਼ੋਨ ਖੇਡਾਂ ਕਰਾਟੇ ’ਚ ਜਿੱਤਿਆ ਸੋਨ ਤਗਮਾ

ਕੋਟ ਈਸੇ ਖਾਂ, 21 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਮੁੰਡਿਆਂ ਦੀ ਕਰਾਟੇ ਟੀਮ ਨੇ ਅੰਡਰ-14,17,19 ਜ਼ੋਨ ਖੇਡਾਂ 2026 ਵਿਚ 6 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਜਿੱਤ ਕੇ ਇਲਾਕੇ ਵਿਚ ਨਾਮ ਰੌਸ਼ਨ ਕੀਤਾ। ਇਹ ਖੇਡਾਂ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 22-08-2026
ਕੋਟ ਈਸੇ ਖਾਂ, 21 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਮੁੰਡਿਆਂ ਦੀ ਕਰਾਟੇ ਟੀਮ ਨੇ ਅੰਡਰ-14,17,19 ਜ਼ੋਨ ਖੇਡਾਂ 2026 ਵਿਚ 6 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਜਿੱਤ ਕੇ ਇਲਾਕੇ ਵਿਚ ਨਾਮ ਰੌਸ਼ਨ ਕੀਤਾ। ਇਹ ਖੇਡਾਂ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਹੋਰ ਸਕੂਲਾਂ ਦੀਆਂ ਟੀਮਾਂ ਨੇ ਵੀ ਭਾਗ ਲਿਆ। ਪਾਥਵੇਅਜ਼ ਨੇ ਜੋਨ ਖੇਡਾਂ ਵਿਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹਾ ਲੈਵਲ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਪ੍ਰਿੰਸੀਪਲ ‘’ਅਸ਼ੀਸ਼ ਡੇਗਵੇਕਰ ਅਤੇ ਵਾਇਸ ਪ੍ਰਿੰਸੀਪਲ ‘’ਮੈਡਮ ਮਾਲਵਿਕਾ ਡੇਗਵੇਕਰ’’ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਜਿੱਤ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ ਅਤੇ ਜਿੱਤ ਦਾ ਸਿਹਰਾ ਕੋਚ ਹਰਦੀਪ ਕੁਮਾਰ, ਰਾਜਵੀਰ ਸਿੰਘ ਐਚ.ਓ.ਡੀ. ਫਿਜ਼ੀਕਲ ਐਜੂਕੇਸ਼ਨ ਡਿਪਾਰਟਮੈਂਟ ਅਤੇ ਬੱਚਿਆਂ ਦੀ ਸਖ਼ਤ ਮਿਹਨਤ ਦੇ ਸਿਰ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰੈਜ਼ੀਡੈਂਟ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਡਾ. ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਬੀ.ਐੱਸ. ਪਬਲਿਕ ਸਕੂਲ ਸੁਖਾਨੰਦ ਦੇ ਖਿਡਾਰੀਆਂ ਨੇ ਫੁੱਟਬਾਲ ਤੇ ਵਾਲੀਬਾਲ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਐੱਸ.ਐੱਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਮੋਗਾ ਦੇ ਵਿਦਿਆਰਥੀ ਗੁਰਦੀਪ ਸਿੰਘ ਮੱਲ੍ਹੀ ਨੇ ਕਿਤਾਬ ਲਿਖ ਕੇ ਸਕੂਲ ਦਾ...
Ad Position 24