22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ’ਚ ਬਾਘਾ ਪੁਰਾਣਾ ਹਲਕੇ ਦੇ ਵੱਡੀ ਗਿਣਤੀ ਆਗੂ ਸ਼ਾਮਿਲ

ਠੱਠੀ ਭਾਈ , 22 ਅਗਸਤ ( ਜਗਰੂਪ ਸਿੰਘ ਮਠਾੜੂ )- ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਪਾਰਟੀ ਨੂੰ ਜਥੇਬੰਦਕ ਤੌਰ ‘ ਤੇ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਨਾਲ ਸਬੰਧਿਤ ਵੱਡੀ ਗਿਣਤੀ ਆਗੂਆਂ ਨੂੰ ਪਾਰਟੀ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ । ਇਸ ਫ਼ੈਸਲੇ ਨਾਲ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 23-08-2026
ਠੱਠੀ ਭਾਈ , 22 ਅਗਸਤ ( ਜਗਰੂਪ ਸਿੰਘ ਮਠਾੜੂ )- ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਪਾਰਟੀ ਨੂੰ ਜਥੇਬੰਦਕ ਤੌਰ ‘ ਤੇ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਨਾਲ ਸਬੰਧਿਤ ਵੱਡੀ ਗਿਣਤੀ ਆਗੂਆਂ ਨੂੰ ਪਾਰਟੀ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ । ਇਸ ਫ਼ੈਸਲੇ ਨਾਲ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਕੋਰ ਕਮੇਟੀ ਵਿਚ ਸ਼ਾਮਲ ਕੀਤੇ ਗਏ ਆਗੂਆਂ ਵਿਚ ਸਾਬਕਾ ਉਪ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂ ਵਾਲਾ , ਨੰਬਰਦਾਰ ਜਗਸੀਰ ਸਿੰਘ ਸਿੱਧੂ ਸੇਖਾ ਕਲਾਂ , ਸਾਬਕਾ ਸਰਪੰਚ ਬੂਟਾ ਸਿੰਘ ਬਰਾੜ ਦੱਲੂ ਵਾਲਾ , ਸੰਮਤੀ ਮੈਂਬਰ ਪ੍ਰੀਤਮ ਸਿੰਘ ਚੀਮਾ ਠੱਠੀ ਭਾਈ , ਗੁਰਮੀਤ ਸਿੰਘ ਸਿੱਧੂ ਸਾਬਕਾ ਸਰਪੰਚ ਸੇਖਾ ਕਲਾਂ ਅਤੇ ਰਣਧੀਰ ਸਿੰਘ ਧਾਲੀਵਾਲ ਸਾਬਕਾ ਸਰਪੰਚ ਥਰਾਜ ਸ਼ਾਮਲ ਹਨ । ਇਨ੍ਹਾਂ ਆਗੂਆਂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ਨੂੰ ਹਲਕਾ ਬਾਘਾ ਪੁਰਾਣਾ ਦੀ ਸਿਆਸਤ ਵਿਚ ਮਹੱਤਵਪੂਰਨ ਮੰਨਿਆਂ ਜਾ ਰਿਹਾ ਹੈ । ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਸਮੂਹ ਨਵ - ਨਿਯੁਕਤ ਆਗੂਆਂ ਨੂੰ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੀਨੀਅਰ ਅਤੇ ਤਜਰਬੇਕਾਰ ਆਗੂਆਂ ਨੂੰ ਕੋਰ ਕਮੇਟੀ ਵਿਚ ਜ਼ਿੰਮੇਵਾਰੀ ਦੇਣ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ । ਜਥੇਦਾਰ ਮਾਹਲਾ ਨੇ ਆਸ ਪ੍ਰਗਟਾਈ ਕਿ ਕੋਰ ਕਮੇਟੀ ਵਿਚ ਸ਼ਾਮਲ ਕੀਤੇ ਗਏ ਸਾਰੇ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ - ਘਰ ਪਹੁੰਚਾਉਣ ਅਤੇ ਵਰਕਰਾਂ ਨੂੰ ਹੋਰ ਲਾਮਬੰਦ ਕਰਨ ਲਈ ਪੂਰੀ ਇਮਾਨਦਾਰੀ , ਤਨਦੇਹੀ ਅਤੇ ਵਫ਼ਾਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਹਲਕਾ ਬਾਘਾ ਪੁਰਾਣਾ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਸਰਗਰਮੀ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ । ਇਸ ਮੌਕੇ ਵੱਖ - ਵੱਖ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਵੀ ਨਵ - ਨਿਯੁਕਤ ਕੋਰ ਕਮੇਟੀ ਮੈਂਬਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਆਈਲਟਸ ਤੇ ਪੀ.ਟੀ.ਈ. ਕੋਚਿੰਗ ਲਈ ਆਧੁਨਿਕ ਸੁਵਿਧਾਵਾਂ ਕਾਰਨ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ... ਅਗਲੀ ਖ਼ਬਰ ਮੋਗਾ ਜ਼ਿਲ੍ਹੇ ਦੀ ਰੱਤੀਆਂ ਕੋਆਪ੍ਰੇਟਿਵ ਸੁਸਾਇਟੀ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ, ਗੁਰਦੀਪ ਸਿੰਘ ਬਣੇ ਪ੍ਰਧਾਨ...
Ad Position 24