23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੁਖਬੀਰ ਸਿੰਘ ਬਾਦਲ ਵਲੋਂ ਦੌਲਤਪੁਰਾ ਦੂਜੀ ਵਾਰ ਪੀ.ਏ.ਸੀ. ਕਮੇਟੀ ਵਿਚ ਕੀਤਾ ਸ਼ਾਮਿਲ

ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਵਲੋਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਲਾਨਿੰਗ ਬੋਰਡ ਬੂਟਾ ਸਿੰਘ ਦੌਲਤਪੁਰਾ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ . ਏ .

Ad Position 21
No active advertisement
ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਦੇ ਆਗੂ ਜਾਣਕਾਰੀ ਦਿੰਦੇ ਹੋਏ। 23-08-2026
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਵਲੋਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਲਾਨਿੰਗ ਬੋਰਡ ਬੂਟਾ ਸਿੰਘ ਦੌਲਤਪੁਰਾ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ . ਏ . ਸੀ . ਵਿਚ ਸ਼ਾਮਿਲ ਕਰ ਕੇ ਮੋਗਾ ਜ਼ਿਲ੍ਹੇ ਨੂੰ ਵੱਡਾ ਮਾਣ ਦਿੱਤਾ । ਦੌਲਤਪੁਰਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਿਛਲੇ ਕਰੀਬ 35 ਸਾਲ ਤੋਂ ਪਾਰਟੀ ਲਈ ਸਰਗਰਮ ਵਰਕਰ ਅਤੇ ਬੁਲਾਰੇ ਦੇ ਤੌਰ ‘ ਤੇ ਪਾਰਟੀ ਦੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਆ ਰਹੇ ਹਨ । ਜਦੋਂ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੈਂਬਰ ਪਾਰਲੀਮੈਂਟ ਦਾ ਇਲੈਕਸ਼ਨ ਫ਼ਰੀਦਕੋਟ ਪਾਰਲੀਮੈਂਟ ਸੀਟ ਤੋਂ ਲੜਿਆ ਤਾਂ ਉਸ ਦਾ ਡਟ ਕੇ ਸਾਥ ਦਿੱਤਾ । ਮੇਰੀ ਮਿਹਨਤ ਅਤੇ ਵਫ਼ਾਦਾਰੀ ਨੂੰ ਵੇਖਦਿਆਂ ਜੋ ਮੈਨੂੰ ਪਾਰਟੀ ਨੇ ਦੂਸਰੀ ਵਾਰ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ , ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਸਖ਼ਤ ਮਿਹਨਤ ਕਰਾਂਗਾ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸਰਕਾਰ ਬਣਾ ਸਕੇ ਕਿਉਂਕਿ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਹੈ । ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਚ ਸਰਕਾਰ ਬਣੀ ਤਾਂ ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਅਤੇ ਹਿੰਦੂ ਸਿੱਖ ਏਕਤਾ ਭਾਈਚਾਰਕ ਸਾਂਝ ਮਜ਼ਬੂਤ ਹੋਈ । ਪ੍ਰਕਾਸ਼ ਸਿੰਘ ਬਾਦਲ ਦੇ ਕਾਰਜ ਕਾਲ ਦੌਰਾਨ ਹੋਏ ਕੰਮਾਂ ਨੂੰ ਅੱਜ ਵੀ ਪੰਜਾਬ ਦੇ ਲੋਕ ਯਾਦ ਕਰਦੇ ਹਨ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਜਦੋਂ ਦੀ ਪਾਰਟੀ ਦੀ ਕਮਾਂਡ ਸੰਭਾਲੀ ਤਾਂ ਲਗਾਤਾਰ ਦੋ ਵਾਰ ਪੰਜਾਬ ਵਿਚ ਸਰਕਾਰ ਬਣੀ ਅਤੇ ਸਿਹਤ , ਸਿੱਖਿਆ , ਬਿਜਲੀ , ਪਾਣੀ , ਖੇਤੀਬਾੜੀ , ਸੜਕਾਂ , ਏਅਰਪੋਰਟ ਆਦਿ ਖੇਤਰ ਵਿਚ ਇਤਿਹਾਸਕ ਵਿਕਾਸ ਹੋਇਆ । ਖੇਡਾਂ , ਏਮਜ਼ , ਰਿਫਾਇਡਰੀ ਵਰਗੇ ਪ੍ਰੋਜੈਕਟ ਲਿਆ ਕੇ ਪੰਜਾਬ ਵਿਚ ਕ੍ਰਾਂਤੀ ਲਿਆਂਦੀ । ਆਟਾ ਦਾਲ , ਲੜਕੀਆਂ ਨੂੰ ਸਾਈਕਲ , ਸ਼ਗਨ ਸਕੀਮ ਵਰਗੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਅਤੇ ਭਾਈਚਾਰਕ ਸਾਂਝ ਮਜ਼ਬੂਤ ਕੀਤੀ । ਭਾਵੇਂ ਪਾਰਟੀ ਨੂੰ ਬਦਨਾਮ ਕਰ ਕੇ ਝੂਠਾ ਪ੍ਰਚਾਰ ਕਰ ਕੇ ਕੁਝ ਸਮੇਂ ਲਈ ਰਾਜਭਾਗ ਤੋਂ ਪਾਸੇ ਕੀਤਾ ਗਿਆ ਪਰ ਹੁਣ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਅਸਲੀ ਪੰਜਾਬ ਦਾ ਵਿਕਾਸ ਕੌਣ ਕਰਾ ਸਕਦਾ ਹੈ । ਕਹਿਣੀ ਅਤੇ ਕਰਨੀ ਦੇ ਪੂਰੇ ਵਿਕਾਸ ਦੇ ਮਸੀਹਾ ਸੁਖਬੀਰ ਸਿੰਘ ਬਾਦਲ ਜਦੋਂ ਵੀ ਪੰਜਾਬ ਦੀ ਵਾਗਡੋਰ ਬਤੌਰ ਮੁੱਖ ਮੰਤਰੀ ਸੰਭਾਲਣਗੇ ਤਾਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ 300 ਤੋਂ ਵੱਧ ਖਿਡਾਰੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਲੈਣਗੇ ਭਾਗ ਅਗਲੀ ਖ਼ਬਰ ਡਾ. ਮਾਣਿਕ ਮੈਮੋਰੀਅਲ ਕਾਲਜ, ਧਰਮਕੋਟ ’ਚ ਇੰਡੀਅਨ ਸਪੇਸ ਡੇ ਮਨਾਇਆ
Ad Position 24